Balwant Singh Ramuwalia ਦੀ ਬੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਭਾਜਪਾ ਵਿੱਚ ਹੋਈ ਸ਼ਾਮਲ

ਜੀਓ ਪੰਜਾਬ

ਚੰਡੀਗੜ੍ਹ, 2 ਅਗਸਤ

ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਤੇ ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੀ ਚੇਅਰਮੈਨ ਰਹੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਕਈ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ।

ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲੀ ਪਿਛੋਕੜ ਵਾਲੇ ਕਈ ਸਥਾਨਕ ਪੱਧਰ ਦੇ ਹੋਰ ਆਗੂ ਵੀ ਸ਼ਾਮਲ ਹੋ ਗਏ ਹਨ। ਸੰਗਰੂਰ ਜ਼ਿਲ੍ਹੇ ਦਾ ਚੱਠਾ ਪਿੰਡ ਤੋਂ ਚੰਦ ਸਿੰਘ ਚੱਠਾ, ਗੁਰਪ੍ਰੀਤ ਸਿੰਘ, ਜਥੇਦਾਰ ਪ੍ਰੀਤਮ ਸਿੰਘ, ਚੇਤਨ ਮੋਹਨ ਜੋਸ਼ੀ ਤੇ ਜਿੰਦਰ ਦਕੋਹਾ ਸ਼ਾਮਲ ਹੋ ਗਏ ਹਨ।

ਇਸ ਸਬੰਧੀ ਜਦੋਂ ਅਮਨਜੋਤ ਕੌਰ ਰਾਮੂਵਾਲੀਆ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਅਮਨਜੋਤ ਕੌਰ ਦੇ ਪਤੀ ਅਰਵਿੰਦਰ ਸਿੰਘ ਭੁੱਲਰ ਨੇ ਗੱਲ ਕਰਨ ਉਤੇ ਦੱਸਿਆ ਕਿ ਭਾਜਪਾ ਨੈਸ਼ਨਲ ਪਾਰਟੀ ਹੈ, ਜੋ ਦੇਸ਼ ਹਿੱਤ ਲਈ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਦਿੱਲੀ ਵਿੱਚ ਭਾਜਪਾ ਲਈ ਕੰਮ ਕਰਨਗੇ। ਬਲਵੰਤ ਸਿੰਘ ਰਾਮੂਵਾਲੀਆ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਬੰਧੀ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਪਣੀ ਵੱਖਰੀ ਰਾਜਨੀਤੀ ਹੈ, ਉਨ੍ਹਾਂ ਬਾਰੇ ਕੁਝ ਨਹੀਂ ਕਹਿ ਸਕਦੇ।

Jeeo Punjab Bureau

Leave A Reply

Your email address will not be published.