ਅਸਮਾਨੀ ਬਿਜਲੀ ਡਿੱਗਣ ਨਾਲ ਚਾਰ ਵਿਅਕਤੀਆਂ ਦੀ ਮੌਤ

19

ਜੀਓ ਪੰਜਾਬ

ਇੰਦੌਰ, 3 ਅਗਸਤ

ਅਸਮਾਨੀ ਬਿਜਲੀ ਡਿੱਗਣ ਕਾਰਨ ਮੱਧ ਪ੍ਰਦੇਸ਼ ਦੇ ਅਲੱਗ ਅਲੱਗ ਇਲਾਕਿਆਂ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ । ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਿਰੋਤਮ ਮਿਸ਼ਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸਮਾਨੀ ਬਿਜਲੀ ਡਿੱਗਣ ਕਾਰਨ ਸ਼ਿਵਪੁਰੀ ਵਿੱਚ 2, ਭਿੰਡ ਵਿੱਚ 1 ਅਤੇ ਮੋਰੇਨਾ ਵਿੱਚ 1 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੀਂਹ ਜ਼ਿਆਦਾ ਪੈਣ ਕਾਰਨ ਸਿੰਧ ਅਤੇ ਚੰਬਲ ਨਦੀ ਦਾ ਪਾਣੀ ਲਗਾਤਾਰ ਵਧ ਰਿਹਾ ਹੈ। ਚੰਬਲ ਨਦੀ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉਪਰ ਨਹੀਂ ਹੈ ਪਰ ਪਾਣੀ ਵਧਣ ਕਾਰਨ ਮੋਰੇਨਾ ਅਤੇ ਭਿੰਡ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

Jeeo Punjab Bureau

Leave A Reply

Your email address will not be published.