ਮਰਾਲਾ ਅਤੇ ਗੁਰਦਾਸਪੁਰ ਦੇ ਸਮਾਜਸੇਵੀ ਹੋਏ ‘AAP’ ‘ਚ ਸ਼ਾਮਲ

ਜੀਓ ਪੰਜਾਬ

ਚੰਡੀਗੜ੍ਹ, 3 ਅਗਸਤ

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਮਰਾਲਾ ਦੇ ਸਮਾਜ ਸੇਵੀ ਅਤੇ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਕੁਮਾਰ ਸ਼ਰਮਾ ਅਤੇ ਗੁਰਦਾਸਪੁਰ ਦੇ ਸਮਾਜਸੇਵੀ ਬਘੇਲ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਦਾ ‘ਆਪ’ ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰੰਘ ਬਰਸਟ ਨੇ ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ ‘ਤੇ ਸਵਾਗਤ ਕੀਤਾ। ਐਡਵੋਕੇਟ ਗਗਨਦੀਪ ਸ਼ਰਮਾ ਨੇ ਕਿਹਾ ਕਿ ਅੱਜ ਹਲਾਤ ਬਣਗੇ ਹਨ ਕਿ ਸਮਾਜ ਸੇਵੀ ਰਾਜਨੀਤੀ ਵਿੱਚ ਆਉਣ ਅਤੇ ਸਮਾਜ ਸੇਵਾ ਦੇ ਉਦੇਸ਼ ਨੂੰ ਪੂਰਾ ਕਰਨ। ਸ਼ਰਮਾ ਨੇ ਕਿਹਾ ਆਮ ਆਦਮੀ ਪਾਰਟੀ ਸਮਾਜ ਸੇਵਾ ਦੀ ਨੀਤੀ ‘ਤੇ ਖਰੀ ਉਤਰਦੀ ਹੈ, ਇਸੇ ਲਈ ਉਨਾਂ ਆਪਣੇ ਸਾਥੀਆਂ ਐਡਵੋਕੇਟ ਭਵਨੇਸ਼ ਖੇੜਾ, ਐਡਵੋਕੇਟ ਕਮਲਜੀਤ ਸਿੰਘ ਭੰਗੂ, ਐਡਵੋਕੇਟ ਲਵਲੀਨ ਸ਼ਰਮਾ ਆਦਿ ਨਾਲ ਆਪ ਦਾ ਪੱਲਾ ਫੜਿਆ ਹੈ। ਇਸ ਮੌਕੇ ਹਲਕਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਅਤੇ ਸੰਤੋਖ ਸਿੰਘ ਸਲਾਣਾ ਆਦਿ ਆਗੂ ਹਾਜ਼ਰ ਸਨ।

Jeeo Punjab Bureau

Leave A Reply

Your email address will not be published.