ਗੈਂਗਸਟਰ ਰਾਣਾ ਕੰਧੋਵਾਲੀਆ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੀਤਾ ਕਤਲ

ਜੀਓ ਪੰਜਾਬ

ਚੰਡੀਗੜ੍ਹ, 4 ਅਗਸਤ

ਗੈਂਗਸਟਰ ਰਾਣਾ ਕੰਧੋਵਾਲੀਆ ਨੂੰ ਕੱਲ੍ਹ ਦੇਰ ਰਾਤ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰੀਆਂ ਸਨ ਤੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਇਸ ਵਾਰਦਾਤ ਦੀ ਹੁਣ ਇਕ ਵੀਡੀਓ ਸਾਹਮਣੇ ਆਈ ਹੈ। ਜਿਸ ਵਿਚ ਕੁਝ ਨੌਜਵਾਨ ਸ਼ਰੇਆਮ ਗੋਲੀਆਂ ਚਲਾ ਰਹੇ ਹਨ।
ਰਾਣਾ ਕੰਧੋਵਾਲੀਆ ਆਪਣੇ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਅੰਮ੍ਰਿਤਸਰ ਦੇ ਹਸਪਤਾਲ ਪਹੁੰਚਿਆ ਸੀ।ਇਹ ਹਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਸਿਰ ਉਤੇ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ ਸੀl ਉਸ ਦੇ ਨਾਲ ਦੋ ਸਾਥੀ ਵੀ ਜ਼ਖ਼ਮੀ ਹੋਏ ਸਨ। ਦੋ ਗੋਲੀਆਂ ਰਾਣਾ ਕੰਧੋਵਾਲੀਆ ਦੇ ਸਿਰ ਅਤੇ ਇਕ ਛਾਤੀ ਦੇ ਕੋਲ ਲੱਗੀ ਸੀl

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਮੁਤਾਬਕ ਦੋ ਵਿਅਕਤੀ ਹਸਪਤਾਲ ਦੇ ਗਰਾਊਂਡ ਫਲੋਰ ਉਤੇ ਖੜ੍ਹੇ ਰਹੇ ਜਦਕਿ ਦੋ ਵਿਅਕਤੀ ਰਾਣਾ ਕੰਧੋਵਾਲੀਆ ਦੇ ਪਿੱਛੇ ਉੱਪਰ ਚਲੇ ਗਏ ਜਿੱਥੇ ਜਾ ਕੇ ਉਨ੍ਹਾਂ ਨੇ ਰਾਣਾ ਕੰਧੋਵਾਲੀਆ ਨੂੰ ਗੋਲੀਆਂ ਮਾਰੀਆਂ , ਜਿਸ ਤੋਂ ਬਾਅਦ ਉੱਥੋਂ ਉਹ ਫ਼ਰਾਰ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਰਾਣਾ ਕੰਧੋਵਾਲੀਆ ਅਤੇ ਜੱਗੂ ਭਗਵਾਨਪੁਰੀਆ, ਇਨ੍ਹਾਂ ਦੋਵਾਂ ਦੀ ਆਪਸ ਵਿਚ ਦੁਸ਼ਮਣੀ ਚੱਲ ਰਹੀ ਸੀ ,ਜਿਸ ਤੋਂ ਬਾਅਦ ਅੱਜ ਇਹ ਘਟਨਾ ਵਾਪਰੀ ਹੈl

Jeeo Punjab Bureau

Leave A Reply

Your email address will not be published.