ਕੋਰਟ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ

ਜੀਓ ਪੰਜਾਬ

ਚੰਡੀਗੜ੍ਹ, 7 ਅਗਸਤ

ਕੋਰਟ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਈਦਾਦ ਬਣਾਉਣ ਅਤੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਬੀਤੇ ਦਿਨ ਸੁਮੇਧ ਸੈਣੀ ਅਦਾਲਤ ਵਿੱਚ ਪੇਸ਼ ਹੋਏ ਸਨ।

ਅਦਾਲਤ ਵਿਚ ਸੁਮੇਧ ਸੈਣੀ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਸੈਣੀ ਵੱਲੋਂ ਪਹਿਲਾਂ ਭਰਤ ਇੰਦਰ ਚਹਿਲ ਖਿਲਾਫ ਦਰਜ ਕੀਤੇ ਕੇਸਾਂ ਦੀ ਖੁੰਦਕ ਕੱਢਣ ਵਾਸਤੇ ਜਾਣ ਬੁੱਝ ਕੇ ਉਸਦੇ ਖਿਲਾਫ ਕੇਸ ਦਰਜ ਕੀਤੇ ਜਾ ਰਹੇ ਹਨ ਤੇ ਵਿਜੀਲੈਂਸ ਨੇ ਚੌਥਾ ਕੇਸ ਦਰਜ ਕੀਤਾ ਹੈ।
ਅਦਾਲਤ ਨੇ ਦਲੀਲਾਂ ਸੁਣਨ ਮਗਰੋਂ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਲੱਗੇ ਦੋਸ਼ਾਂ ਦੀ ਗੰਭੀਰਤਾ ਨੁੰ ਵੇਖਦਿਆਂ ਇਹ ਜ਼ਮਾਨਤ ਅਰਜ਼ੀ ਖਾਰਜ ਕੀਤੀ ਜਾਂਦੀ ਹੈ। ਜੋ ਦਲੀਲਾਂ ਪਟੀਸ਼ਨਰ ਨੇ ਅਦਾਲਤ ਵਿਚ ਦਿੱਤੀਆਂ ਹਨ, ਉਹ ਜਾਂਚ ਅਧਿਕਾਰੀ ਦੇ ਅੱਗੇ ਵੀ ਰੱਖੀਆਂ ਜਾ ਸਕਦੀਆਂ ਹਨ।

Jeeo Punjab Bureau

Leave A Reply

Your email address will not be published.