SOI ਦੇ ਸਾਬਕਾ ਪ੍ਰਧਾਨ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ

58

ਜੀਓ ਪੰਜਾਬ

ਚੰਡੀਗੜ੍ਹ, 7 ਅਗਸਤ

ਸ਼੍ਰੋਮਣੀ ਅਕਾਲੀ ਦਲ (Shiromani Aklai Dal) ਦੀ ਟਿਕਟ ‘ਤੇ ਵਾਰਡ ਨੰਬਰ-38 ਤੋਂ ਨਗਰ ਨਿਗਮ ਦੀ ਚੋਣ ਲੜਨ ਵਾਲੇ ਸੀਨੀਅਰ ਯੂਥ ਆਗੂ ਅਜੈਪਾਲ ਸਿੰਘ ਮਿੱਡੂਖੇੜਾ ਦੇ ਛੋਟੇ ਭਰਾ ਅਤੇ ਐੱਸਓਆਈ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਮਾਰ ਦਿੱਤਾ। ਘਟਨਾ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਹੈ। ਇਹ ਘਟਨਾ ਮੁਹਾਲੀ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਦੀ ਹੈ। ਪਿੰਡ ਵਾਸੀ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਦੀ ਮਦਦ ਨਾਲ ਵਿੱਕੀ ਨੂੰ ਤੁਰੰਤ ਨੇੜੇ ਦੇ ਆਈਵੀਵਾਈ ਹਸਪਤਾਲ ਵਿੱਚ ਪਹੁੰਚਾ ਦਿੱਤਾ ਗਿਆ ਸੀ ਪਰ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਟੌਰ ਪੁਲੀਸ ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ।

Jeeo Punjab Bureau

Leave A Reply

Your email address will not be published.