Sukhbir Badal ਵਿੱਕੀ ਮਿੱਡੂਖੇੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਜੀਓ ਪੰਜਾਬ

ਚੰਡੀਗੜ੍ਹ, 9 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿੱਕੀ ਮਿੱਡੂਖੇੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ  ਅੱਜ ਉਨ੍ਹਾਂ ਦੇ ਜੱਦੀ ਪਿੰਡ ਮਿੱਡੂਖੇੜਾ ਪਹੁੰਚੇ।  ਉਨ੍ਹਾਂ ਪਰਿਵਾਰ ਨਾਲ ਦੁੱਖ ਪ੍ਰਗਟਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦਾ ਕਿਹਾ ਕਿ ਵਿੱਕੀ ਮਿੱਡੂਖੇੜਾ ਪਾਰਟੀ ਲਈ ਹਰ ਪਲ ਹਾਜ਼ਰ ਰਹਿਣ ਵਾਲਾ ਸੀ।

ਉਨ੍ਹਾਂ ਨੇ ਕਿਹਾ ਕਿ ਵਿੱਕੀ ਦਾ ਕਤਲ ਸ਼੍ਰੋਮਣੀ ਅਕਾਲੀ ਦਲ ਪਰਿਵਾਰ ‘ਤੇ ਹਮਲਾ ਹੈ, ਅਤੇ ਉਸ ਦੇ ਪਰਿਵਾਰ, ਦੋਸਤਾਂ ਤੇ ਅਜ਼ੀਜ਼ਾਂ ਨੂੰ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਸ ਦੇ ਕਾਤਲਾਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋ਼ਂ ਦਿਨ ਖਰਾਬ ਹੁੰਦੀ ਜਾ ਰਹੀ ਹੈ।  ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਹਿਮ ਕਦਮ ਚੁੱਕੇ ਜਾਣਗੇ। 

Jeeo Punjab Bureau

Leave A Reply

Your email address will not be published.