Air India 16 ਅਗਸਤ ਤੋਂ Amritsar ਤੋਂ London ਲਈ ਸਿੱਧੀਆਂ ਉਡਾਣਾਂ ਕਰੇਗੀ ਸ਼ੁਰੂ

ਜੀਓ ਪੰਜਾਬ

ਚੰਡੀਗੜ੍ਹ, 10 ਅਗਸਤ

ਯੂਕੇ ਅਤੇ ਪੰਜਾਬ ਵਿੱਚ ਰਹਿ ਰਹੇ ਪੰਜਾਬੀਆਂ ਲਈ ਖੁਸ਼ਖਬਰੀ ਹੈ। ਏਅਰ ਇੰਡੀਆ 16 ਅਗਸਤ ਤੋਂ ਅੰਮ੍ਰਿਤਸਰ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰ ਰਹੀ ਹੈ।ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇਹ ਉਡਾਣ ਲੰਡਨ ਦੇ ਹੀਥਰੋ ਹਵਾਈ ਅੱਡੇ ਤੇ ਪਹੁੰਚੇਗੀ।

ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਇਹ ਉਡਾਣ ਲੰਡਨ ਦੇ ਹੀਥਰੋ ਏਅਰਪੋਰਟ ਤੋਂ ਹਰ ਸੋਮਵਾਰ ਦੁਪਹਿਰ 12.30 ਵਜੇ ਉਡਾਣ ਭਰੇਗੀ ਅਤੇ ਮੰਗਲਵਾਰ ਰਾਤ 1.10 ਵਜੇ ਅੰਮ੍ਰਿਤਸਰ ਪਹੁੰਚੇਗੀ। ਇਹ ਮੰਗਲਵਾਰ ਸਵੇਰੇ 3.10 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਸਵੇਰੇ 7.10 ਵਜੇ ਲੰਡਨ ਪਹੁੰਚੇਗੀ।

ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਹੋਣ ਨਾਲ ਪੰਜਾਬੀਆਂ ਨੂੰ ਬਹੁਤ ਲਾਭ ਹੋਵੇਗਾ। ਪਹਿਲਾਂ ਪੰਜਾਬੀਆਂ ਨੂੰ ਲੰਡਨ ਜਾਣ ਲਈ ਦਿੱਲੀ ਤੋਂ ਫਲਾਈਟ ਫੜਨੀ ਪੈਂਦੀ ਸੀ।16 ਅਗਸਤ ਤੋਂ ਸ਼ੁਰੂ ਹੋਣ ਵਾਲੀ ਫਲਾਈਟ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ‘ਤੇ ਦੇਖੀ ਜਾ ਸਕਦੀ ਹੈ।ਅੰਮ੍ਰਿਤਸਰ ਤੋਂ ਲੰਡਨ ਦੀ ਯਾਤਰਾ ਸਿਰਫ ਅੱਠ ਤੋਂ ਨੌਂ ਘੰਟਿਆਂ ਦੀ ਹੋਵੇਗੀ।

Jeeo Punjab Bureau

Leave A Reply

Your email address will not be published.