Canada Govt. ਨੇ ਸਿੱਧੀਆਂ ਉਡਾਨਾਂ ਉੱਤੇ ਲਗਾਈ ਪਾਬੰਦੀ ਵਿਚ 21 ਸਤੰਬਰ 2021 ਤੱਕ ਕੀਤਾ ਵਧਾ

ਜੀਓ ਪੰਜਾਬ

ਨਵੀਂ ਦਿੱਲੀ, 10 ਅਗਸਤ

ਕੈਨੇਡਾ ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ (Corona Pandemic) ਭਾਰਤ ਅਤੇ ਕੈਨੇਡਾ ਵਿਚਕਾਰ ਚੱਲਣ ਵਾਲੀਆਂ ਸਿੱਧੀਆਂ ਉਡਾਨਾਂ ਉੱਤੇ ਲਗਾਈ ਪਾਬੰਦੀ ਨੂੰ 21 ਸਤੰਬਰ 2021 ਤੱਕ ਵਧਾ ਦਿੱਤਾ ਹੈ। ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਜਨ ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਦੱਖਣੀ ਏਸ਼ਿਆਈ ਦੇਸ਼ ਦੇ ਸਥਾਈ ਸੰਘਰਸ਼ ਦੌਰਾਨ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਪਾਬੰਦੀ ਹੁਣ 21 ਸਤੰਬਰ 2021 ਤੱਕ ਰਹੇਗੀ। ਇਹ ਜਾਣਕਾਰੀ ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਕੈਨੇਡਾ ਦੀ ਜਨਤਕ ਸਿਹਤ ਏਜੰਸੀ ਦੀ ਸਿਹਤ ਸਲਾਹ ਦੇ ਆਧਾਰ ‘ਤੇ ਭਾਰਤ ਤੋਂ ਕੈਨੇਡਾ ਲਈ ਸਾਰੀਆਂ ਸਿੱਧੀਆਂ ਕਮਰਸ਼ੀਅਲ ਤੇ ਨਿੱਜੀ ਯਾਤਰੀ ਉਡਾਣਾਂ ‘ਤੇ ਪਾਬੰਦੀ ਲਾਗੂ ਕੀਤੀ ਗਈ ਹੈ।

ਦਰਅਸਲ ‘ਚ ਕੋਰੋਨਾ ਮਹਾਂਮਾਰੀ ਦੇ ਕਹਿਰ ਨੇ ਲੰਬੇ ਸਮੇਂ ਤੋਂ ਤਬਾਹੀ ਮਚਾਈ ਹੋਈ ਹੈ। ਕੋਰੋਨਾ ਕਾਰਨ ਕੈਨੇਡਾ ਨੇ ਵੀ ਉਡਾਣਾਂ ‘ਤੇ ਪਾਬੰਧੀ ਲਗਾ ਦਿੱਤੀ ਸੀ। ਕੈਨੇਡਾ ਨੇ ਫਿਰ ਤੋਂ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਪਾਬੰਦੀ 21 ਸਤੰਬਰ ਤੱਕ ਵਧਾ ਦਿੱਤੀ ਹੈ। ਕੈਨੇਡਾ ਨੇ ਆਪਣੀਆਂ ਹੱਦਾਂ ਅੰਦਰ ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਵੱਲੋਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਇਸ ਸਾਲ ਪਹਿਲੀ ਵਾਰ ਇਹ ਪਾਬੰਦੀ 22 ਅਪ੍ਰੈਲ ਨੂੰ ਲਗਾਈ ਗਈ ਸੀ ਤੇ ਇਸ ਨੂੰ ਕਈ ਵਾਰ ਹਟਾਇਆ ਜਾ ਚੁੱਕਾ ਹੈ। ਇਹ ਪੰਜਵੀਂ ਵਾਰ ਹੈ ਜਿਹੜੀ ਪਾਬੰਦੀ ਵਧਾਈ ਗਈ ਹੈ। ਭਾਰਤ ਤੋਂ ਕੈਨੇਡਾ ਜਾਣ ਵਾਲੀਆਂ ਉਡਾਣਾਂ ‘ਤੇ ਪਾਬੰਦੀ 21 ਅਗਸਤ ਨੂੰ ਖ਼ਤਮ ਹੋਣ ਵਾਲੀ ਸੀ ਪਰ ਹੁਣ ਇਹ 21 ਸਤੰਬਰ ਤੱਕ ਲਾਗੂ ਰਹੇਗੀ। ਭਾਵੇਂ ਕਿ ਕਈ ਦੇਸ਼ਾਂ ਨੇ ਕੈਨੇਡਾ ਵਾਂਗ ਹਵਾਈ ਯਾਤਰਾ ਉੱਤੇ ਪਾਬੰਦੀ ਲਾਈ ਹੋਈ ਹੈ ਪਰ ਇੰਗਲੈਂਡ , ਅਮਰੀਕਾ, ਸਪੇਨ , ਯੂਏਈ ਨੇ ਹੁਣ ਇਸ ਨੂੰ ਹਟਾ ਲਿਆ ਹੈ।

Jeeo Punjab Bureau

Leave A Reply

Your email address will not be published.