ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਦੋ ਸ਼ੱਕੀ ਬਦਮਾਸਾਂ ਦੀ ਮੌਤ

ਜੀਓ ਪੰਜਾਬ

ਨਵੀਂ ਦਿੱਲੀ, 12 ਅਗਸਤ

ਵੀਰਵਾਰ ਨੂੰ ਦਿੱਲੀ ਦੇ ਖਜੂਰੀ ਖਾਸ ਵਿੱਚ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਦੋ ਸ਼ੱਕੀ ਬਦਮਾਸ਼ ਮਾਰੇ ਗਏ ਹਨ। ਇਸ ਮੁਕਾਬਲੇ ਵਿੱਚ ਦੋ ਪੁਲਿਸ ਵਾਲੇ ਵੀ ਜ਼ਖਮੀ ਹੋਏ ਹਨ। ਫਿਲਹਾਲ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦੀ ਉਡੀਕ ਹੈ।

ਖ਼ਬਰਾਂ ਅਨੁਸਾਰ ਮੁੱਠਭੇੜ ਉਦੋਂ ਸ਼ੁਰੂ ਹੋਈ ਜਦੋਂ ਦਿੱਲੀ ਪੁਲਿਸ ਅਮੀਰ ਅਤੇ ਰਮਜ਼ਾਨ ਨਾਮ ਦੇ 2 ਸ਼ੱਕੀ ਲੋਕਾਂ ਨੂੰ ਫੜਨ ਗਈ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਵੀ ਇਸ ਦਾ ਜਵਾਬ ਦਿੱਤਾ। ਬਾਅਦ ਵਿੱਚ ਦੋਵਾਂ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ।

ਪੁਲਿਸ ਨੇ ਦੱਸਿਆ ਕਿ ਮਾਰੇ ਗਏ ਬਦਮਾਸ਼ਾਂ ਕੋਲੋਂ ਦੋ ਆਟੋਮੈਟਿਕ ਪਿਸਤੌਲ, ਚਾਰ ਮੈਗਜ਼ੀਨ ਅਤੇ 15 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਮੁਕਾਬਲਾ ਅੱਜ ਸਵੇਰੇ ਹੋਇਆ ਹੈ।

Jeeo Punjab Bureau

Leave A Reply

Your email address will not be published.