ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ 8 ਵਿਦਿਆਰਥਣਾਂ ਕੋਰੋਨਾ ਪਾਜ਼ਿਟਿਵ

34

ਜੀਓ ਪੰਜਾਬ

ਅਜਨਾਲਾ, 13 ਅਗਸਤ

ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਸਾਰੇ ਸਕੂਲ ਖੋਲ੍ਹ ਦਿੱਤੇ ਗਏ ਸਨ, ਜਿਸ ਤੋਂ ਬਾਅਦ ਸਕੂਲਾਂ ਅੰਦਰ ਲਗਾਤਾਰ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ।  ਅੱਜ ਅਜਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ 8 ਵਿਦਿਆਰਥਣਾਂ ਕੋਰੋਨਾ ਪਾਜ਼ਿਟਿਵ ਆਈਆਂ ਹਨ ,ਜਿਸ ਤੋਂ ਬਾਅਦ ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਸਕੂਲ ਸਟਾਫ ਦੇ ਟੈਸਟ ਕੀਤੇ ਜਾ ਰਹੇ ਹਨ।

ਉੱਥੇ ਹੀ ਕੋਰੋਨਾ ਪਾਜ਼ੀਟਿਵ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਘਰਾਂ ਵਿਚ ਇਕਾਂਤਵਾਸ ਕਰ ਦਿੱਤਾ ਗਿਆ ਹੈ ਉੱਥੇ ਹੀ ਕੋਰੋਨਾ ਪਾਜ਼ੀਟਿਵ ਆਉਣ ਵਾਲੀਆਂ ਵਿਦਿਆਰਥਣਾਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਬੱਚਿਆਂ ਨੂੰ ਘਰਾਂ ਵਿੱਚ ਇਕਾਂਤਵਾਸ ਹੋਣ ਲਈ ਕਿਹਾ ਗਿਆ ਹੈ। ਇਸ ਸੰਬੰਧੀ ਸਿਵਲ ਹਸਪਤਾਲ ਅਜਨਾਲਾ ਦੇ ਐਸ.ਐਮ.ਓ ਓਮ ਪ੍ਰਕਾਸ਼ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ 8 ਲੜਕੀਆਂ ਕੋਰੋਨਾ ਪਾਜ਼ੀਟਿਵ ਆਈਆਂ ਹਨ।

Jeeo Punjab Bureau

Leave A Reply

Your email address will not be published.