Congress ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ Aam Aadmi Party ‘ਚ ਹੋਏ ਸ਼ਾਮਲ

19

ਜੀਓ ਪੰਜਾਬ

ਚੰਡੀਗੜ੍ਹ, 13 ਅਗਸਤ

ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ (Pradeep Chabra) ਨੇ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋਏ ਹਨ। ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਛਾਬੜਾ ਆਮ ਆਦਮੀ ਪਾਰਟੀ ਜੁਆਇੰਨ ਕਰ ਸਕਦੇ ਹਨ। ਸ਼ੁੱਕਰਵਾਰ ਨੂੰ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਪ੍ਰਦੀਪ ਛਾਬੜਾ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਹ ਸਮਾਗਮ ਦਿੱਲੀ ‘ਚ ਹੀ ਆਯੋਜਿਤ ਹੋਇਆ ਹੈ।

ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨਾਲ ਛਾਬੜਾ ਦਾ ਗਤੀਰੋਧ ਹੋਣ ਦੇ ਚੱਲਦਿਆਂ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਇਕ ਹਫ਼ਤੇ ਪਹਿਲਾਂ ਹੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ। ਉਹ ਪਿਛਲੇ 2 ਮਹੀਨਿਆਂ ਤੋਂ ਲਗਾਤਾਰ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ‘ਤੇ ਦੋਸ਼ ਲਾ ਰਹੇ ਸਨ ਇਨ੍ਹਾਂ ਦੋਵਾਂ ਆਗੂਆਂ ਤੋਂ ਉਹ ਨਾਰਾਜ਼ ਸਨ।

ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਦੀਪ ਛਾਬੜਾ ਨੂੰ ਆਮ ਆਦਮੀ ਦੀ ਰਾਸ਼ਟਰੀ ਕਾਰਜਕਰਨੀ ‘ਚ ਥਾਂ ਦਿੱਤੀ ਜਾ ਸਕਦੀ ਹੈ।

Jeeo Punjab Bureau

Leave A Reply

Your email address will not be published.