Canada ਨੇ ਦੇਸ਼ ਛੱਡਣ ਲਈ ਮਜਬੂਰ ਅਫਗਾਨਾਂ ਦੀ ਮਦਦ ਕਰਨ ਦਾ ਕੀਤਾ ਐਲਾਨ

25

ਜੀਓ ਪੰਜਾਬ

ਓਟਾਵਾ,14 ਅਗਸਤ

ਕੈਨੇਡਾ ਨੇ ਤਾਲਿਬਾਨ ਦੀ ਵਧਦੀ ਹਿੰਸਾ ਕਾਰਨ ਦੇਸ਼ ਛੱਡਣ ਲਈ ਮਜਬੂਰ ਅਫਗਾਨਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਟਵੀਟ ਵਿੱਚ ਲਿਖਿਆ ਕਿ ਅਫਗਾਨਿਸਤਾਨ ਦੇ ਹਾਲਾਤ ਵਿਗੜ ਰਹੇ ਹਨ ਅਤੇ ਇਸਦੇ ਲੋਕਾਂ ਦੀ ਜਾਨ ਨੂੰ ਖਤਰਾ ਹੈ। ਅਸੀਂ ਉਨ੍ਹਾਂ ਦੀ ਮਦਦ ਲਈ ਆਪਣੇ ਪੁਨਰਵਾਸ ਪ੍ਰੋਗਰਾਮ ਦਾ ਵਿਸਤਾਰ ਕਰ ਰਹੇ ਹਾਂ ।ਉਨ੍ਹਾਂ ਕਿਹਾ ਕਿ ਅਸੀਂ 20, 000 ਪ੍ਰਭਾਵਿਤ ਲੋਕਾਂ ਨੂੰ ਸ਼ਰਨ ਦੇਵਾਂਗੇ।

ਇਸੇ ਤਰ੍ਹਾਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੀ ਟਵੀਟ ਕਰਦਿਆਂ ਦੱਸਿਆ ਕਿ ਕੈਨੇਡਾ ਸਰਕਾਰ ਨੇ ਆਉਣ ਵਾਲੇ ਕਈ ਮਹੀਨਿਆਂ ਦੌਰਾਨ ਅਫ਼ਗਾਨ ਹਿੰਦੂ ਅਤੇ ਸਿੱਖ ਪਰਿਵਾਰਾਂ ਦੇ ਇੱਕ ਸਮੂਹ ਦੇ ਅਫ਼ਗਾਨਿਸਤਾਨ ਤੋਂ ਬਾਹਰ ਮੁੜ ਵਸੇਬੇ ਲਈ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨਾਲ ਇੱਕ ਮੈਮੋਰੈਂਡਮ ਆਫ਼ ਅੰਡਰਸਟੈਂਡਿੰਗ ਸਹੀਬੱਧ ਕੀਤਾ ਹੈ। ਸੱਜਣ ਨੇ ਕਿਹਾ ਕਿ ਕਈ ਸੌ ਹੋਰ ਹਿੰਦੂ ਅਤੇ ਸਿੱਖਾਂ ਨੂੰ ਮੁੜ ਵਸਾਉਣ ਲਈ ਇਸ ਪ੍ਰੋਗਰਾਮ ਦਾ ਵਿਸਥਾਰ ਕੀਤਾ ਜਾਵੇਗਾ।

Jeeo Punjab Bureau

Leave A Reply

Your email address will not be published.