ਪ੍ਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ (ਸੰਗਠਨ) ਕੀਤਾ ਨਿਯੁਕਤ

ਜੀਓ ਪੰਜਾਬ

ਚੰਡੀਗੜ੍ਹ,16 ਅਗਸਤ 2021

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਛਾਉਣੀ ਦੇ ਵਿਧਾਇਕ ਅਤੇ ਉਨ੍ਹਾਂ ਦੇ ਨਜ਼ਦੀਕੀ ਪ੍ਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਹੈ।
ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤੀ ਨੂੰ ਮਨਜ਼ੂਰੀ, ਸਿੱਧੂ ਅਤੇ ਉਨ੍ਹਾਂ ਦੇ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਨਿਯੁਕਤੀ ਦੇ ਕੁਝ ਦਿਨਾਂ ਬਾਅਦ ਆਈ ਹੈ।

ਪੱਤਰਕਾਰਾਂ ਨੂੰ ਦਿੱਤੀ ਗਈ ਅਧਿਕਾਰਤ ਰਿਪੋਰਟ ਵਿੱਚ ਨਵਜੋਤ ਸਿੱਧੂ ਵਲੋਂ ਕਿਹਾ ਗਿਆ ਹੈ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਏਆਈਸੀਸੀ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਦਿਸ਼ਾ ਨਿਰਦੇਸ਼ਾਂ ਨਾਲ ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕਰਦੇ ਹਨ।

ਪਰਗਟ ਸਿੰਘ ਉਨ੍ਹਾਂ ਕੁਝ ਹੋਰ ਲੋਕਾਂ ਵਿੱਚ ਸ਼ਾਮਲ ਸਨ, ਜੋ ਰਾਜ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਕਾਫੀ ਬੋਲਦੇ ਰਹੇ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਅਕਸਰ ਨਿਸ਼ਾਨਾ ਬਣਾਉਂਦੇ ਰਹਿੰਦੇ ਹਨ।

Jeeo Punjab Bureau

Leave A Reply

Your email address will not be published.