Congress ਦੇ ਸਾਬਕਾ ਵਿਧਾਇਕ Jagvir Singh Brar ਮੁੜ ਅਕਾਲੀ ਦਲ ਵਿੱਚ ਸ਼ਾਮਲ

ਜੀਓ ਪੰਜਾਬ

ਜਲੰਧਰ: 16 ਅਗਸਤ

ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਬਰਾੜ ਨੂੰ ਅਕਾਲੀ ਦਲ ‘ਚ ਸ਼ਾਮਲ ਕਰਵਾਇਆ। ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ ।

ਸਾਲ 2007 ਵਿਚ ਉਨ੍ਹਾਂ ਨੇ ਜਲੰਧਰ ਛਾਉਣੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ। ਸਾਲ 2011 ਵਿਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀਪੀਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2012 ਦੀਆਂ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਵਿੱਚ ਆ ਗਏ।

ਸਾਲ 2017 ਵਿੱਚ ਪਰਗਟ ਸਿੰਘ ਦੇ ਕਾਂਗਰਸ ਵਿੱਚ ਆਉਣ ਕਾਰਨ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਦੀ ਥਾਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਸੀ, ਜਿੱਥੇ ਉਹ ਤੀਜੇ ਨੰਬਰ ’ਤੇ ਰਹਿ ਕੇ ਹਾਰ ਗਏ ਸਨ।

ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਜਗਬੀਰ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਉਣ ਦਾ ਵੀ ਐਲਾਨ ਕੀਤਾ।

Jeeo Punjab Bureau

Leave A Reply

Your email address will not be published.