Capt. Amarinder Singh ਨੇ ਤਾਲਿਬਾਨ ਹਮਲੇ ਦੌਰਾਨ 200 ਸਿੱਖਾਂ ਨੂੰ ਬਚਾਉਣ ਦੀ ਕੀਤੀ ਅਪੀਲ

ਜੀਓ ਪੰਜਾਬ

ਚੰਡੀਗੜ੍ਹ, 16 ਅਗਸਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਅਫਗਾਨਿਸਤਾਨ ਵਿੱਚ ਤਾਲਿਬਾਨ ਹਮਲੇ ਦੌਰਾਨ ਗੁਰਦੁਆਰੇ ਵਿੱਚ ਫਸੇ 200 ਸਿੱਖਾਂ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ। ਮੁੱਖ ਮੰਤਰੀ ਪਹਿਲਾਂ ਹੀ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ‘ਤੇ ਚਿੰਤਾ ਪ੍ਰਗਟ ਕਰ ਚੁੱਕੇ ਹਨ।


ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਨੇ ਵਿਦੇਸ਼ ਮੰਤਰੀ ਡਾਕਟਰ ਜੈ ਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਦੌਰਾਨ ਗੁਰਦੁਆਰੇ ਵਿੱਚ ਹੋਰਾਂ ਸਮੇਤ 200 ਸਿੱਖਾਂ ਨੂੰ ਬਚਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਅਫਗਾਨਿਸਤਾਨ ਦੇ ਲੋਕਾਂ ਨੂੰ ਬਚਾਉਣ ਲਈ ਜੋ ਵੀ ਮਦਦ ਦੀ ਲੋੜ ਹੈ, ਉਸ ਵਿੱਚ ਆਪਣੀ ਪੂਰੀ ਕੋਸ਼ਿਸ਼ ਕਰੇਗੀ।
ਇਸ ਤੋਂ ਪਹਿਲਾਂ ਐਤਵਾਰ ਨੂੰ ਕੈਪਟਨ ਨੇ ਟਵੀਟ ਕਰਕੇ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਬਾਰੇ ਚਿੰਤਾ ਪ੍ਰਗਟ ਕੀਤੀ ਸੀ।

Jeeo Punjab Bureau

Leave A Reply

Your email address will not be published.