ਵਿਜੀਲੈਂਸ ਨੇ ਸਾਬਕਾ DGP ਸੁਮੇਧ ਸੈਣੀ ਨੂੰ ਲਿਆ ਹਿਰਾਸਤ ਵਿੱਚ

ਜੀਓ ਪੰਜਾਬ

ਚੰਡੀਗੜ, 18 ਅਗਸਤ

ਵਿਜੀਲੈਂਸ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ (DGP) ਸੁਮੇਧ ਸੈਣੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਹ ਅੱਜ ਆਪਣੇ ਵਕੀਲ ਨਾਲ ਜਾਂਚ ਵਿੱਚ ਸਹਿਯੋਗ ਦੇਣ ਲਈ ਗਏ ਸਨ। ਪਰ ਇਹ ਖ਼ਬਰ ਲਿਖੇ ਜਾਣ ਤੱਕ ਸੁਮੇਧ ਸੈਣੀ ਹਿਰਾਸਤ ਵਿੱਚ ਹੀ ਸਨ। ਇਸ ਤੋਂ ਪਹਿਲਾਂ ਸੁਮੇਧ ਸੈਣੀ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਵਿਜੀਲੈਂਸ ਨੂੰ ਉਨ੍ਹਾਂ ਵਿਰੁੱਧ ਨਵੀਂਆਂ ਧਾਰਾਵਾਂ ਅਧੀਨ ਕਾਰਵਾਈ ਕਾਰਵਾਈ ਤੋਂ ਰੋਕਿਆ ਜਾਵੇ ਪਰ ਹਾਈ ਕੋਰਟ ਨੇ ਅੱਗਿਓਂ ਉਨ੍ਹਾਂ ਨੂੰ ਝਾੜ ਪਾ ਦਿੱਤੀ ਸੀ; ਜਿਸ ਕਾਰਣ ਸੈਣੀ ਨੂੰ ਆਪਣੀ ਅਰਜ਼ੀ ਵਾਪਸ ਲੈਣੀ ਪਈ ਸੀ। ਦਰਅਸਲ, ਸੁਮੇਧ ਸੈਣੀ ਨੂੰ ਅਦਾਲਤ ਨੇ ਜ਼ਮਾਨਤ ਤਾਂ ਦੇ ਦਿੱਤੀ ਸੀ ਪਰ ਤਦ ਧਾਰਾਵਾਂ ਹੋਰ ਸਨ। ਹੁਣ ਵਿਜੀਲੈਂਸ ਨੇ ਧਾਰਾਵਾਂ ਬਦਲ ਕੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਕਰ ਲਈ ਹੈ।

Jeeo Punjab Bureau

Leave A Reply

Your email address will not be published.