ਰੰਧਾਵਾ ਦਾ ਕੈਪਟਨ ‘ਤੇ ਹੱਲਾ, ਨੰਦਾ, ਉਪਲ ਤੇ ਗ੍ਰਹਿ ਸਕੱਤਰ ਨੂੰ ਹਟਾਉਣ ਦੀ ਮੰਗ

ਜੀਓ ਪੰਜਾਬ

ਅੰਮ੍ਰਿਤਪਾਲ ਸਿੰਘ ਧਾਲੀਵਾਲ

ਚੰਡੀਗੜ੍ਹ, 20 ਅਗਸਤ

ਪੰਜਾਬ ਵਿਜੀਲੈਂਸ ਬਿਊਰੋ ਨੂੰ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਨਾਲ ਹੋਈ ਕਿਰਕਿਰੀ ਤੋਂ ਬਾਅਦ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਡੀ ਜੀ ਪੀ  ਸੁਮੇਧ ਸੈਣੀ ਨੁੰ ਵਿਜੀਲੈਂਸ ਦੀ ਹਿਰਾਸਤ ਵਿਚੋਂ ਰਿਹਾਅ ਕਰਨ ਦੇ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ

ਉਹਨਾਂ ਨੇ ਇਕ ਟਵੀਟ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ ਵਿਚ ਨਾਕਾਮ ਰਹਿਣ ਕਾਰਨ ਐਡਵੋਕੇਟ ਜਨਰਲ ਸਕੱਤਰ, ਗ੍ਰਹਿ ਸਕੱਤਰ ਤੇ ਚੀਫ ਡਾਇਰੈਕਟਰ ਵਿਜੀਲੈਂਸ ਨੁੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਰੰਧਾਵਾ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਪੇਸ਼ੇਵਰ ਤਰੀਕੇ ਨਾਲ ਕੰਮ ਨਾ ਕਰਨ ਕਾਰਨ ਹੀ ਸਰਕਾਰ ਨੂੰ ਨਮੋਸ਼ੀ ਝੱਲਣੀ ਪੈ ਰਹੀ ਹੈ। ਇਹ ਜਿਕਰਯੋਗ ਹੈ ਕਿ ਰੰਧਾਵਾ ਇਨ੍ਹੀ ਦਿਨੀਂ ਮੁੱਖ ਮੰਤਰੀ ਦੇ ਵਿਰੋਧੀ ਖੇਮੇ ਦੇ ਮੂਹਰਲੇ ਆਗੂਆਂ ‘ਚ ਗਿਣੇ ਜਾਂਦੇ ਹਨ।Jeeo Punjab Bureau

Leave A Reply

Your email address will not be published.