ਲੌਕਡਾਊਨ ਦਾ ਵਿਰੋਧ ਕਰ ਰਹੇ ਲੱਗਭਗ 250 ਤੋਂ ਵੱਧ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਜੀਓ ਪੰਜਾਬ

ਸਿਡਨੀ, 23 ਅਗਸਤ

ਆਸਟਰੇਲੀਆ ਵਿੱਚ ਕੋਰੋਨਾ ਵਾਇਰਸ ਕਾਰਨ ਲਾਏ ਗਏ ਲੌਕਡਾਊਨ ਦੇ ਵਿਰੋਧ ‘ਚ ਲੱਗਭਗ 250 ਤੋਂ ਵੱਧ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਤੇ ਕਈਆਂ ‘ਤੇ ਸਿਹਤ ਸਬੰਧੀ ਹੁਕਮਾਂ ਦਾ ਉਲੰਘਣ ਕਰਨ ਦੇ ਲਈ ਜੁਰਮਾਨਾ ਲਾਇਆ ਹੈ।


ਅਧਿਕਾਰੀਆਂ ਅਨੁਸਾਰ ਕੁਝ ਪ੍ਰਦਰਸ਼ਨਾਂ ਵਿੱਚ ਝੜਪ ਹੋਣ ਕਰਨ ਸੱਤ ਪੁਲਸ ਅਫਸਰਾਂ ਨੂੰ ਸੱਟਾਂ ਲੱਗੀਆਂ ਹਨ। ਇਹ ਪ੍ਰਦਰਸ਼ਨ ਦੇਸ਼ ਦੇ ਕਈ ਸ਼ਹਿਰਾਂ ਵਿੱਚ ਹੋਏ ਸਨ। ਸਭ ਤੋਂ ਵੱਡਾ ਅਤੇ ਹਿੰਸਕ ਪ੍ਰਦਰਸ਼ਨ ਮੈਲਬੋਰਨ ਵਿੱਚ ਹੋਇਆ।

ਵਰਨਣਯੋਗ ਹੈ ਕਿ ਸਿਡਨੀ ਵਿੱਚ ਦੋ ਮਹੀਨੇ ਤੋਂ ਲਾਕਡਾਊਨ ਲੱਗਾ ਹੋਇਆ ਹੈ, ਜਦ ਕਿ ਮੈਲਬੋਰਨ ਤੇ ਰਾਜਧਾਨੀ ਕੈਨਬਰਾ ਵਿੱਚ ਇਸ ਮਹੀਨੇ ਦੇ ਸ਼ੁਰੂ ਵਿੱਚ ਲਾਕਡਾਊਨ ਲਾਇਆ ਗਿਆ। ਲਾਕਡਾਊਨ ਕਾਰਨ ਲੋਕ ਘਰਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਉੱਤੇ ਕਈ ਪਾਬੰਦੀਆਂ ਹਨ। ਇਨ੍ਹਾਂ ਪਾਬੰਦੀਆਂ ਦੇ ਬਾਵਜੂਦ ਸਿਡਨੀ ਦੇ ਨਿਊ ਸਾਊਥ ਵੇਲਸ ਸੂਬੇ ਵਿੱਚ ਕੱਲ੍ਹ ਇੱਕ ਦਿਨ ਵਿੱਚ ਕੋਰੋਨਾ ਦੇ ਸਭ ਤੋਂ ਵੱਧ 825 ਨਵੇਂ ਕੇਸ ਸਾਹਮਣੇ ਆਏ। ਕਈ ਸ਼ਹਿਰਾਂ ਵਿੱਚ ਜ਼ਿਆਦਾ ਇਨਫੈਕਸ਼ਨ ਵਾਲੇ ਡੈਲਟਾ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ।

Jeeo Punjab Bureau

Leave A Reply

Your email address will not be published.