ਚੜੂਨੀ ਨੇ ਕਿਸਾਨਾਂ ਨੂੰ ਆਪਣੀ ਵੱਖਰੀ ਪਾਰਟੀ ਬਣਾਉਣ ਲਈ ਪ੍ਰੇਰਿਤ ਕੀਤਾ

ਜੀਓ ਪੰਜਾਬ

ਮੁਕਤਸਰ ਸਾਹਿਬ, 23 ਅਗਸਤ

ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਨੂੰ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਹਰਿਆਣਾ ਦੇ ਕਿਸਾਨ ਯੂਨੀਅਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੈਂ ਅਜੇ ਵੀ ਕਿਸਾਨੀ ਅੰਦੋਲਨ ‘ਚ ਹਿੱਸੇਦਾਰ ਹਾਂ ਅਤੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹਾਂਗਾ।ਚੜੂਨੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਗੰਨੇ ਦਾ ਰੇਟ ਯੂਪੀ ਅਤੇ ਹਰਿਆਣਾ ਨਾਲੋਂ ਵੀ ਬਹੁਤ ਘੱਟ ਹੈ। ਜਿਸ ਕਾਰਨ ਕਿਸਾਨ ਨਾਰਾਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਗੰਨੇ ਦਾ ਰੇਟ ਘੱਟ ਤੋਂ ਘੱਟ 400 ਰੁਪਏ ਪ੍ਰਤੀ ਕੁਇੰਟਲ ਕਰਨਾ ਚਾਹੀਦਾ ਹੈ।

ਪੰਜਾਬ ‘ਚ ਚੋਣਾਂ ਲੜਨ ਸੰਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਮੈਂ ਪੰਜਾਬ ਵਿਚ ਚੋਣ ਨਹੀਂ ਲੜਾਂਗਾ ਅਤੇ ਮੇਰੇ ਵਲੋਂ ਸਿਰਫ਼ ਕਿਸਾਨਾਂ ਨੂੰ ਆਪਣੀ ਵੱਖਰੀ ਪਾਰਟੀ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਇਸ ਸਮੇਂ ਤੀਜੇ ਬਦਲ ਦੀ ਮੰਗ ਕਰ ਰਿਹਾ ਹੈ।

Jeeo Punjab Bureau

Leave A Reply

Your email address will not be published.