ਨਵਜੋਤ ਸਿੱਧੂ ਨੇ ਗੰਨਾ ਕਾਸ਼ਤਕਾਰਾਂ ਲਈ ਕੀਤਾ ਟਵੀਟ

ਜੀਓ ਪੰਜਾਬ

ਚੰਡੀਗੜ੍ਹ,24 ਅਗਸਤ

ਆਪਣੇ ਸਲਾਹਕਾਰਾਂ ਦੇ ਵਿਵਾਦਿਤ ਬੋਲਾਂ ਕਾਰਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਗੰਨਾ ਕਾਸ਼ਤਕਾਰਾਂ ਲਈ ਟਵੀਟ ਕੀਤਾ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ 2018 ਤੋਂ ਗੰਨਾ ਕਾਸ਼ਤਕਾਰਾਂ ਦਾ ਰਾਜ ਸਲਾਹਕਾਰੀ ਮੁੱਲ (ਸਟੇਟ ਐਡਵਾਈਜ਼ਰੀ ਪ੍ਰਾਈਜ਼) ਨਹੀਂ ਵਧਿਆ ਹੈ। ਜਦਕਿ ਖਰਚੇ 30 ਫ਼ੀਸਦੀ ਤੱਕ ਵੱਧ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ੂਗਰ ਮਿੱਲ ਤੇ ਕਾਸ਼ਤਕਾਰ ਦੋਵਾਂ ਨੂੰ ਬਰਾਬਰ ਦਾ ਲਾਭ ਮਿਲਣਾ ਚਾਹੀਦਾ ਹੈ। ਜਿਸ ਲਈ ਉਨ੍ਹਾਂ ਨੇ ਪੰਜਾਬ ਮਾਡਲ ਦਾ ਵੀ ਜ਼ਿਕਰ ਕੀਤਾ ਹੈ।

Jeeo Punjab Bureau

Leave A Reply

Your email address will not be published.