ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਵਧਿਆ 30 ਦੇ ਕਰੀਬ ਮੰਤਰੀ ਅਤੇ ਵਿਧਾਇਕਾਂ ਨੇ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਠੀ ਕੀਤੀ ਬੈਠਕ

ਜੀਓ ਪੰਜਾਬ

ਚੰਡੀਗੜ੍ਹ,24 ਅਗਸਤ

ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਸੈਕਟਰ-2 ਸਥਿਤ ਕੋਠੀ ਨੰਬਰ 9 ਵਿੱਚ ਹੋਈ ।

ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿਚ ਇਹ ਬੈਠਕ ਕੀਤੀ ਜਾ ਰਹੀ ਹੈ ਇਸ ਮੀਟਿੰਗ ਵਿੱਚ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ,ਪਰਗਟ ਸਿੰਘ , ਅਮਰਿੰਦਰ ਰਾਜਾ ਵੜਿੰਗ ,ਦਵਿੰਦਰ ਘੁਬਾਇਆ, ਪਰਮਿੰਦਰ ਸਿੰਘ ਪਿੰਕੀ ,ਸੁਖਜਿੰਦਰ ਰੰਧਾਵਾ,ਅਵਤਾਰ ਹੈਨਰੀ (ਜੂਨੀਅਰ), ਹਰਜੋਤ ਕਮਲ, ਅਮਰੀਕ ਸਿੰਘ, ਸੰਤੋਖ ਸਿੰਘ ਸਮੇਤ 30 ਦੇ ਕਰੀਬ ਮੰਤਰੀ ਅਤੇ ਵਿਧਾਇਕਾਂ ਨੇ ਹਿੱਸਾ  ਲਿਆ। ਮੀਟਿੰਗ ਵਿੱਚ ਕਿਸ ਮਾਮਲੇ ਤੇ ਚਰਚਾ ਹੋਈ ਇਸ ਦੇ ਬਾਰੇ ਵਿੱਚ ਕਿਸੇ ਵੀ ਵਿਧਾਇਕ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ।

ਇਸੇ ਦੌਰਾਨ ਅੱਜ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਸਿੱਧੂ ਧੜੇ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਸਰਕਾਰੀ ਰਿਹਾਇਸ਼ ’ਤੇ ਹੋ ਰਹੀ ਹੈ ।ਮੀਟਿੰਗ ਵਿੱਚ ਸ਼ਾਮਲ ਮੰਤਰੀਆਂ, ਵਿਧਾਇਕਾਂ ਅਤੇ ਹੋਰ ਪ੍ਰਮੁੱਖ ਆਗੂਆਂ ਦੀ ਗਿਣਤੀ ਦੋ ਦਰਜਨ ਤੋਂ ਵੱਧ ਦੱਸੀ ਜਾ ਰਹੀ ਹੈ।
ਮੀਟਿੰਗ ਵਿੱਚ ਸ਼ਾਮਲ ਮੰਤਰੀਆਂ ਵਿੱਚ ਬਾਜਵਾ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ।

ਸੂਤਰਾਂ ਮੁਤਾਬਕ ਕੁਝ ਮੰਤਰੀ ਅਤੇ ਵਿਧਾਇਕ ਇਕੱਠੇ ਹੋ ਕੇ ਦਿੱਲੀ ਜਾਣਗੇ ਜਿੱਥੇ ਹਾਈਕਮਾਨ ਨੂੰ ਮਿਲ ਕੇ ਕਾਂਗਰਸ ਦੀ ਅੰਦਰੂਨੀ ਸਥਿਤੀ ਬਾਰੇ ਆਪਣਾ ਪੱਖ ਹਾਈਕਮਾਨ ਦੇ ਸਾਹਮਣੇ ਰੱਖ਼ਿਆ ਜਾਵੇਗਾ।
ਜਣਕਾਰੀ ਅਨੁਸਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਪਰਗਟ ਸਿੰਘ ’ਤੇ ਅਧਾਰਿਤ ਇਕ ਵਫ਼ਦ ਹਾਈਕਮਾਨ ਨੂੰ ਮਿਲੇਗਾ। ਪਤਾ ਲੱਗਾ ਹੈ ਕਿ ਚਰਨਜੀਤ ਸਿੰਘ ਚੰਨੀ ਵੀ ਇਸ ਵਿੱਚ ਸ਼ਾਮਲ ਹੋ ਸਕਦੇ ਹਨ।
ਅੱਜ ਦੀ ਮੀਟਿੰਗ ‘ਚੋ ਬਾਹਰ ਆਕੇ ਬਾਗ਼ੀ ਮੰਤਰੀਆਂ ਤ੍ਰਿਪਤ ਰਾਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖ ਸਰਕਾਰੀਆ ਤੇ ਚਰਨਜੀਤ ਚੰਨੀ ਨੇ ਕਿਹਾ ਕਿ ਸਾਨੂੰ ਕੈਪਟਨ ਅਮਰਿੰਦਰ ਦੀ ਅਗਵਾਈ ਮਨਜ਼ੂਰ ਨਹੀਂ ।ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਬਦਲਿਆ ਜਾਵੇ।

Jeeo Punjab Bureau

Leave A Reply

Your email address will not be published.