ਬਦਲੀ ਕੀਤੇ ਜਾਣ ਦੇ ਵਿਰੋਧ ਵਿੱਚ 5 ਅਧਿਆਪਕਾਂ ਨੇ ਕਥਿਤ ਤੌਰ ’ਤੇ ਖਾਧਾ ਜ਼ਹਿਰ

ਜੀਓ ਪੰਜਾਬ

ਨਵੀਂ ਦਿੱਲੀ, 25 ਅਗਸਤ

ਸਰਕਾਰ ਵੱਲੋਂ ਅਧਿਆਪਕਾਂ ਦੀ ਬਦਲੀ ਕੀਤੇ ਜਾਣ ਦੇ ਵਿਰੋਧ ਵਿੱਚ 5 ਅਧਿਆਪਕਾਂ ਨੇ ਕਥਿਤ ਤੌਰ ’ਤੇ ਜ਼ਹਿਰ ਖਾ ਲਿਆ ਹੈ। ਪੱਛਮੀ ਬੰਗਾਲ ਦੇ ਕੋਲਕਾਤਾ ’ਚ ਸਰਕਾਰੀ ਸਕੂਲ ਦੇ ਪੰਜ ਅਧਿਆਪਕਾਂ ਨੂੰ ਦੂਰ ਦੇ ਖੇਤਰ ਵਿੱਚ ਹੋਈ ਬਦਲੀ ਦੇ ਵਿਰੋਧ ਵਿੱਚ ਸਿੱਖਿਆ ਵਿਭਾਗ ਦੇ ਸਾਹਮਣੇ ਕਥਿਤ ਤੌਰ ਉਤੇ ਜ਼ਹਿਰੀਲਾ ਪਦਾਰਥ ਪੀ ਲਿਆ ਹੈ।  ਸਿਹਤ ਵਿਗੜਨ ਤੋਂ ਬਾਅਦ ਅਧਿਆਪਕਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੋ ਅਧਿਆਪਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਠੇਕੇ ਉਤੇ ਕੰਮ ਕਰਦੇ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਅਧਿਆਪਕਾਂ ਨੇ ਸਿੱਖਿਆ ਮੰਤਰੀ ਨਾਲ ਮਿਲਣ ਦੀ ਗੱਲ ਰੱਖੀ, ਪ੍ਰੰਤੂ ਪੁਲਿਸ ਨੇ ਕੋਵਿਡ ਨਿਯਮਾਂ ਕਰਕੇ ਮਿਲਣ ਤੋਂ ਮਨ੍ਹਾਂ ਕਰ ਦਿੱਤਾ। ਜਿਸ ਤੋਂ ਬਾਅਦ ਅਧਿਆਪਕਾਂ ਨੇ ਇਕ ਬੋਤਲ ਕੱਢੀ ਅਤੇ ਪੀ ਲਈ।

ਅਧਿਆਪਕਾਂ ਨੇ 18 ਨੂੰ ਰਾਜ ਸਕੱਤਰੇਤ ਵਿੱਚ ਪ੍ਰਦਰਸ਼ਨ ਕੀਤਾ ਸੀ, ਜੋ ਇਕ ਉਚ ਸੁਰੱਖਿਆ ਵਾਲਾ ਖੇਤਰ ਹੈ। ਸਤ ਲੇਖ ਵਿੱਚ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਉਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ।

Jeeo Punjab Bureau

Leave A Reply

Your email address will not be published.