ਸਿੱਧੂ ਆਪਣੇ ਸਲਾਹਕਾਰਾਂ ਨੂੰ ਬਰਖਾਸਤ ਕਰਨ- Harish Rawat

ਜੀਓ ਪੰਜਾਬ

ਨਵੀਂ ਦਿੱਲੀ, 26 ਅਗਸਤ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰਾਂ ਨੂੰ ਬਰਖਾਸਤ ਕਰ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਅਜਿਹਾ ਕਰਨ ਵਿੱਚ ਫੇਲ੍ਹ ਰਹਿੰਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਬਰਖਾਸਤ ਕਰ ਦੇਵੇਗੀ। ਐਨਡੀਟੀਵੀ ਨਾਲ ਗੱਲਬਾਤ ਕਰਦੇ ਹੋਏ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸਿੱਧੂ ਦੇ ਸਲਾਹਕਾਰਾਂ ਦੀਆਂ ਟਿੱਪਣੀਆਂ ਨੂੰ ਗਲਤ ਮਾਨਸਿਕਤਾ ਵਾਲਾ ਦੱਸਿਆ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਡਾਕਟਰ ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਸੀ। ਸਲਾਹਕਾਰਾਂ ਵੱਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਵੱਖ ਵੱਖ ਟਿੱਪਣੀਆਂ ਕਰਕੇ ਚਰਚਾਵਾਂ ਵਿੱਚ ਹਨ ਅਤੇ ਵਿਰੋਧੀ ਪਾਰਟੀਆਂ ਨੇ ਕਾਂਗਰਸ ਨੂੰ ਆਪਣਾ ਨਿਸ਼ਾਨਾ ਬਣਾਇਆ ਹੋਇਆ ਹੈ। 

Jeeo Punjab Bureau

Leave A Reply

Your email address will not be published.