ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫਾ

ਜੀਓ ਪੰਜਾਬ
ਚੰਡੀਗੜ੍ਹ, 27 ਅਗਸਤ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ। ਮਾਲਵਿੰਦਰ ਸਿੰਘ ਮਾਲੀ ਵੱਲੋਂ ਇਹ ਜਾਣਕਾਰੀ ਆਪਣੇ ਸ਼ੋਸਲ ਮੀਡੀਆ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਨਵਜੋਤ ਸਿੰਘ ਸਿੱਧੂ ਨੂੰ ਸਲਾਹਕਾਰ ਬਣਨ ਲਈ ਦਿੱਤੀ ਸਹਿਮਤੀ ਵਾਪਸ ਲੈਦਾ ਹਾਂ। 

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਗਿਆ ਸੀ ਕਿ ਉਹ ਆਪਣੇ ਸਲਾਹਕਾਰਾਂ ਨੂੰ ਬਰਖਾਸਤ ਕਰੇ, ਨਹੀਂ ਸਾਨੂੰ ਕਰਨੇ ਪੈਣਗੇ। ਇਸ ਤੋਂ ਇਕ ਦਿਨ ਬਾਅਦ  ਮਾਲਵਿੰਦਰ ਸਿੰਘ ਮਾਲੀ ਵੱਲੋਂ ਆਪਣੀ ਸਹਿਮਤੀ ਵਾਪਸ ਲੈ ਲਈ ਗਈ ਹੈ।

Jeeo Punjab Bureau

Leave A Reply

Your email address will not be published.