AAP’ ਨੇ ਚੰਡੀਗੜ੍ਹ ‘ਚ ਪ੍ਰਦੀਪ ਛਾਬੜਾ ਅਤੇ ਚੰਦਰਮੁਖੀ ਸ਼ਰਮਾ ਨੂੰ ਸੌਂਪੀ ਅਹਿਮ ਜਿੰਮੇਦਾਰੀ

ਜੀਓ ਪੰਜਾਬ
ਚੰਡੀਗੜ, 27 ਅਗਸਤ:

ਆਮ ਆਦਮੀ ਪਾਰਟੀ (ਆਪ) ਨੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਸੰਗਠਣਾਤਮਕ ਪੱਧਰ ਤੇ ਮਜਬੂਤ ਕਰਦੇ ਹੋਏ ਸੀਨੀਅਰ ਆਗੂ ਪ੍ਰਦੀਪ ਛਾਬੜਾ ਅਤੇ ਚੰਦਰਮੁਖੀ ਸਰਮਾ ਨੂੰ ਅਹਿਮ ਜਿੰਮੇਵਾਰੀ ਸੌਂਪੀ ਹੈ।

ਸੁੱਕਰਵਾਰ ਨੂੰ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਚੰਡੀਗੜ੍ਹ ਮਾਮਲਿਆਂ ਬਾਰੇ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਪ੍ਰਦੀਪ ਛਾਬੜਾ ਨੂੰ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ-ਪ੍ਰਭਾਰੀ ਅਤੇ ਚੰਦਰਮੁੱਖੀ ਸ਼ਰਮਾ ਨੂੰ ਚੰਡੀਗੜ੍ਹ ਚੋਣ ਪ੍ਰਚਾਰ ਕਮੇਟੀ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ।

ਜਰਨੈਲ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਟੀਮ ਚੰਡੀਗੜ੍ਹ ਨੇ ਜਿਸ ਤਰੀਕੇ ਅਤੇ ਇੱਕਜੁੱਟਤਾ ਨਾਲ ਕੰਮ ਕੀਤਾ ਹੈ  ਉਸ ਨਾਲ ਆਮ ਆਦਮੀ ਪਾਰਟੀ ਨੂੰ ਬੂਥ ਪੱਧਰ ਤੱਕ ਭਾਰੀ ਬਲ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ।

Jeeo Punjab Bureau

Leave A Reply

Your email address will not be published.