ਸਲਾਹਕਾਰ ਦਾ ਪਦ ਤਿਆਗਣ ਸਮੇਂ ਵੀ ਕੈਪਟਨ ਤੇ ਹੋਰ ਰਾਜਸੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ

ਜੀਓ ਪੰਜਾਬ
ਚੰਡੀਗੜ, 27 ਅਗਸਤ:

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਰਹੇ ਮਾਲਵਿੰਦਰ ਮਾਲੀ ਅੱਜ ਸਲਾਹਕਾਰ ਦਾ ਪਦ ਤਿਆਗਣ ਸਮੇਂ ਵੀ ਕੈਪਟਨ ਤੇ ਹੋਰ ਰਾਜਸੀ ਪਾਰਟੀਆਂ ’ਤੇ ਨਿਸ਼ਾਨਾ ਸਾਧਣਾ ਨਹੀਂ ਭੁੱਲੇ। ਉਨ੍ਹਾਂ ਕਿਹਾ ਕਿ ਦਿੱਲੀ ਵਾਲੀਆਂ ਹਾਈ ਕਮਾਂਡਾਂ ਤੇ ਪੰਜਾਬ ਇਨਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ।

ਪਹਿਲਾਂ ਦੀ ਤਰ੍ਹਾਂ ਅੱਜ ਵੀ ਉਨ੍ਹਾਂ ਦਾ ਲਹਿਜਾ ਸਖ਼ਤ ਰਿਹਾ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀਂ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ਵਿੱਚ ਰਹੇ ਹਨ ਤੇ ਹੁਣ ਵੀ ਹਨ। ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਅੱਜ ਵੀ ਦੁਭਿਧਾ ਤੇ ਭਟਕਣ ਦਾ ਸ਼ਿਕਾਰ ਹੈ।

ਅੱਜ ਉਨ੍ਹਾਂ ਪੰਜਾਬ ਦੀਆਂ ਪ੍ਰਮੁੱਖ ਰਾਜਸੀ ਪਾਰਟੀਆਂ  ਨਿਸ਼ਾਨੇ ’ਤੇ ਲਈਆਂ। ਅਕਾਲੀ ਦਲ ਬਾਦਲ ਬਾਰੇ ਉਨ੍ਹਾਂ ਕਿਹਾ ਕਿ ਬਾਦਲਕੇ ਤਾਂ ਪਾਰਟੀ, ਪੰਜਾਬ ਤੇ ਦਿੱਲੀ ਵਾਲੀਆਂ ਗੁਰਦੁਆਰਾ ਪਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਉੱਪਰ ਪਰਵਾਰਿਕ ਕਬਜ਼ਾ ਕਰਕੇ ਸੰਮੁਦਰੀ ਡਾਕੂ ਬਣੇ ਹੀ ਹੋਏ ਹਨ।

ਅੱਜ ਮਾਲੀ ਨੇ ਆਮ ਆਦਮੀ ਪਾਰਟੀ ਨੂੰ ਵੀ ਨਹੀਂ ਬਖ਼ਸ਼ਿਆ। ਉਨ੍ਹਾਂ ਅਨੁਸਾਰ ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ

ਮਾਲੀ ਨੇ ਕਾਂਗਰਸ ਬਾਰੇ ਕਿਹਾ ਕਿ ਕਾਂਗਰਸ ਪਾਰਟੀ ਬਾਰੇ ਅਜਿਹੇ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ, ਜੋ ਆਉਣ ਵਾਲੇ ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ।

Jeeo Punjab Bureau

Leave A Reply

Your email address will not be published.