ਕਿਸਾਨਾਂ ਉਤੇ ਪੁਲਿਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ, ਕਈ ਕਿਸਾਨ ਜ਼ਖਮੀ

ਜੀਓ ਪੰਜਾਬ
ਕਰਨਾਲ, 28 ਅਗਸਤ

ਹਰਿਆਣਾ ਪੁਲਿਸ ਵੱਲੋਂ ਅੱਜ ਕਿਸਾਨਾਂ ਉਤੇ ਬੁਰੀ ਤਰ੍ਹਾਂ ਲਾਠੀਚਾਰਜ ਕੀਤਾ ਗਿਆ, ਜਿਸ ਵਿੱਚ ਕਈ ਕਿਸਾਨਾਂ ਦੇ ਸੱਟਾਂ ਲੱਗੀਆਂ ਹਨ। ਕਰਨਾਲ ਦੇ ਘਰੌਂਡਾ ਵਿੱਚ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹੋਰ ਭਾਜਪਾ ਆਗੂਆਂ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਉਤੇ ਪੁਲਿਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕਰ ਦਿੱਤਾ ਗਿਆ। ਇਸ ਲਾਠੀਚਾਰਜ ਦੌਰਾਨ ਕਈ ਕਿਸਾਨਾਂ ਜ਼ਖਮੀ ਹੋ ਗਈ।

ਕਿਸਾਨਾਂ ਉਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਸੜਕਾਂ ਉਤੇ ਉਤਰਨ ਦਾ ਸੱਦਾ ਦਿੱਤਾ ਹੈ। ਗੁਰਨਾਮ ਚੜੂਨੀ ਨੇ ਟਵੀਟ ਕਰਕੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਬੱਚਿਆਂ ਤੋਂ ਲੈ ਕੇ ਬਜ਼ੁਰਗ ਸਾਰੇ ਸੜਕਾਂ ਉਤੇ ਉਤਰ ਆਉਣ। ਉਨ੍ਹਾਂ ਕਿਹਾ ਕਿ ਆਪਣੇ ਨਜ਼ਦੀਕ ਲੱਗੇ ਟੋਲ ਪਲਾਜ਼ੇ ਅਤੇ ਸਾਰੀਆਂ ਸੜਕਾਂ ਨੂੰ ਜਾਮ ਕੀਤਾ ਜਾਵੇ।

 Jeeo Punjab Bureau

Leave A Reply

Your email address will not be published.