ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਚੱਕਾ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੋ ਜਾਵੇਗਾ ਜਾਮ

ਜੀਓ ਪੰਜਾਬ
ਚੰਡੀਗੜ੍ਹ, 28 ਅਗਸਤ

ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਚੱਕਾ ਆਉਂਦੀ 6 ਸਤੰਬਰ (ਸੋਮਵਾਰ) ਤੋਂ ਅਣਮਿੱਥੇ ਲਈ ਖਲੋ ਜਾਵੇਗਾ ਕਿਉਂਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਕਰਮਚਾਰੀਆਂ ਨੇ ਉਸ ਦਿਨ ਤੋਂ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਇੰਝ ਜੇ 6 ਸਤੰਬਰ ਤੱਕ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ, ਤਾਂ ਆਮ ਜਨਤਾ ਨੂੰ ਵੱਡੀਆਂ ਔਕੜਾਂ ਦਾ ਸਾਹਮਣਾ ਕਰਨਾ ਪਵੇਗਾ ਪਰ ਪ੍ਰਾਈਵੇਟ ਬੱਸਾ ਦੀ ਚਾਂਦੀ ਹੋਣੀ ਸ਼ੁਰੂ ਹੋ ਜਾਵੇਗੀ।

 ਦਰਅਸਲ, ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਵਾਨ ਨਹੀਂ ਕੀਤੀ ਗਈ ਹੈ। ਇਸੇ ਲਈ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਵੀਰਵਾਰ ਨੂੰ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਲਿਆ।

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਵਜ਼ਾਰਤੀ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਤੋਂ ਨਾਰਾਜ਼ ਹੋ ਕੇ ਠੇਕਾ ਮੁਲਾਜ਼ਮਾਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਐਲਾਨ ਕਰ ਦਿੱਤਾ। ਇੰਝ 6 ਸਤੰਬਰ ਤੋਂ ਪੰਜਾਬ ਰੋਡਵੇਜ਼, ਪਨਬਸ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ – PRTC) ਦੀਆਂ ਸਾਰੀਆਂ ਬੱਸਾਂ ਰਾਜ ਵਿੱਚ ਚੱਲਣੀਆਂ ਬੰਦ ਹੋ ਜਾਣਗੀਆਂ। ਕਰਮਚਾਰੀ 7 ਸਤੰਬਰ ਤੋਂ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਰੋਸ ਮਾਰਚ ਵੀ ਕੱਢਣਗੇ। ਉਹ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨਗੇ। ਠੇਕਾ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ। ਇਸੇ ਲਈ ਰਾਜ ਵਿੱਚ ਸਰਕਾਰੀ ਬੱਸਾਂ ਦਾ ਸੰਚਾਲਨ ਰੋਕ ਦਿੱਤਾ ਜਾਵੇਗਾ। ਇਸ ਸਾਰੇ ਹੰਗਾਮੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਕੰਟਰੈਕਟ ਕਰਮਚਾਰੀਆਂ ਦੀ ਤੁਰੰਤ ਪੁਸ਼ਟੀ ਕਰੇ, ਛੋਟੇ ਮਾਮਲਿਆਂ ਵਿੱਚ ਬਰਖਾਸਤ ਕਰਮਚਾਰੀਆਂ ਨੂੰ ਬਹਾਲ ਕਰੇ ਅਤੇ 10,000 ਨਵੀਆਂ ਬੱਸਾਂ ਨੂੰ ਸਰਕਾਰੀ ਬੇੜੇ ਵਿੱਚ ਸ਼ਾਮਲ ਕਰੇ।

 Jeeo Punjab Bureau

Leave A Reply

Your email address will not be published.