ਤਾਮਿਲਨਾਡੂ ਸਟਾਲਿਨ ਸਰਕਾਰ ਨੇ ਵਿਧਾਨ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤਾ ਮਤਾ ਪੇਸ਼

ਜੀਓ ਪੰਜਾਬ
ਚੇਨੇਈ, 28 ਅਗਸਤ

ਤਾਮਿਲਨਾਡੂ ਸਟਾਲਿਨ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮਤਾ ਪੇਸ਼ ਕੀਤਾ ਹੈ ਜਿਸ ਨੂੰ ਮੂੰਹ ਜ਼ੁਬਾਨੀ ਪਾਸ ਕਰ ਦਿੱਤਾ ਗਿਆ ।ਪ੍ਰਸਤਾਵ ਅਨੁਸਾਰ, ਕੇਂਦਰ ਨੂੰ ਖੇਤੀਬਾੜੀ ਨਾਲ ਜੁੜੇ ਤਿੰਨੋਂ ਕਾਨੂੰਨ ਵਾਪਿਸ ਲੈਣ ਦੀ ਬੇਨਤੀ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਵਿਧਾਨ ਸਭਾ ‘ਚ ਕਾਫੀ ਹੰਗਾਮਾ ਹੋਇਆ।

ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਕਿਹਾ ਕਿ ਬੀਤੇ ਇੱਕ ਸਾਲ ਦੇ ਅਰਸੇ ਦੌਰਾਨ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਵਾਪਿਸ ਲਏ ਜਾਣਗੇ। ਇਸ ਦੌਰਾਨ, ਭਾਜਪਾ ਅਤੇ ਏਆਈਏਡੀਐਮਕੇ ਦੇ ਵਿਧਾਇਕਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਪ੍ਰਸਤਾਵ ਦਾ ਵਿਰੋਧ ਕਰਦੇ ਹੋਏ ਵਿਧਾਨ ਸਭਾ ‘ਚੋਂ ਵਾਕਆਊਟ ਕੀਤਾ। ਭਾਜਪਾ ਅਤੇ ਏਆਈਏਡੀਐਮਕੇ ਨੇ ਦੋਸ਼ ਲਾਇਆ ਕਿ ਕਾਨੂੰਨਾਂ ਦੇ ਵਿਰੁੱਧ ਮਤਾ ਜਲਦਬਾਜ਼ੀ ਵਿੱਚ ਲਿਆਂਦਾ ਗਿਆ ਹੈ ਅਤੇ ਰਾਜ ਸਰਕਾਰ ਨੂੰ ਇੱਕ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਸੀ ਅਤੇ ਕਿਸਾਨਾਂ ਦੀ ਰਾਏ ਮੰਗਣੀ ਚਾਹੀਦੀ ਸੀ। ਵਰਨਣਯੋਗ ਹੈ ਕਿ ਪਿਛਲੇ 9 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਬੈਠੇ ਹਨ।ਕੇਂਦਰ ਸਰਕਾਰ ਅਜੇ ਤੱਕ ਕਿਸਾਨੀ ਮੰਗਾਂ ਮੰਨਣ ਤੋਂ ਇਨਕਾਰੀ ਹੈ।

 Jeeo Punjab Bureau

Leave A Reply

Your email address will not be published.