ਜਲਿਆਂਵਾਲਾ ਬਾਗ ਦੇ ਉਦਘਾਟਨ ਤੋਂ ਪਹਿਲਾਂ ਕਿਸਾਨਾ ਵੱਲੋਂ ਪ੍ਰਦਰਸ਼ਨ

ਜੀਓ ਪੰਜਾਬ
ਅੰਮ੍ਰਿਤਸਰ, 28 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸ਼ਾਮ 6.25 ਵਜੇ ਵੀਡੀਓ ਕਾਨਫਰੰਸ ਰਾਹੀਂ ਜਲਿਆਂਵਾਲਾ ਬਾਗ ਦੇ ਉਦਘਾਟਨ ਮੌਕੇ ਭਾਜਪਾ ਆਗੂਆਂ ਦਾ ਪਹੁੰਚਣ ਤੋਂ ਪਹਿਲਾਂ ਕਿਸਾਨਾ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਇਕੱਠੇ ਹੋਏ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਭਾਜਪਾ ਵਾਲਿਆਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਵੱਲੋਂ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਭਾਰੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

 Jeeo Punjab Bureau

Leave A Reply

Your email address will not be published.