Navjot Sidhu ਨੇ ਫੇਰ ਪੰਜਾਬ ਸਰਕਾਰ ਨੂੰ ਬਿਜਲੀ ਸਮਝੌਤਿਆਂ ਬਾਰੇ ਦਿੱਤੀ ਨਸੀਹਤਾਂ

ਜੀਓ ਪੰਜਾਬ
ਚੰਡੀਗੜ੍ਹ, 30 ਅਗਸਤ

ਆਪਣੀ ਹੀ ਕੈਪਟਨ ਸਰਕਾਰ ਨੂੰ ਵਾਰ-ਵਾਰ ਘੇਰਨ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਫੇਰ ਪੰਜਾਬ ਸਰਕਾਰ ਨੂੰ ਬਿਜਲੀ ਸਮਝੌਤਿਆਂ ਬਾਰੇ ਨਸੀਹਤਾਂ ਦਿੱਤੀਆਂ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਲਾਜ਼ਮੀ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਮਹਸੂਲ ਨੂੰ ਜਨਤਕ ਹਿੱਤ ਵਿੱਚ ਘਟਾਇਆ ਜਾਵੇ ਫ਼ਲਸਰੂਪ ਇਹ ਬਿਜਲੀ ਖਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ ।ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਵਾਸਤੇ ਨਵਾਂ ਕਾਨੂੰਨ ਬਨਾਉਣ ਖ਼ਾਤਰ 5-7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਇਆ ਜਾਵੇ, ਜਿਸ ਵਿੱਚ ਸਤਲੁਜ-ਜਮੁਨਾ ਲਿੰਕ ਪਾਣੀਆਂ ਦੀ ਵੰਡ ਸੰਬੰਧੀ ਸਮਝੌਤੇ ਨੂੰ ਰੱਦ ਕਰਨ ਵਾਂਗ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਵਾਲਾ ਕਾਨੂੰਨ ਪਾਸ ਕੀਤਾ ਜਾ ਸਕਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜਨਰਲ ਸ਼੍ਰੇਣੀ ਸਮੇਤ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ, ਘਰੇਲੂ ਦਰ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਕਰਨ ਦੇ ਨਾਲ-ਨਾਲ ਸਾਰੇ ਬਕਾਇਆ ਬਿੱਲਾਂ ਦੇ ਨਿਪਟਾਰੇ, ਗੈਰ-ਵਾਜਬ ਅਤੇ ਬੇਹਿਸਾਬੇ ਬਿੱਲ ਮੁਆਫ ਕਰਨ ਵਿੱਚ ਪੰਜਾਬ ਸਰਕਾਰ ਨੂੰ ਮਦਦ ਮਿਲੇਗੀ।

 Jeeo Punjab Bureau

Leave A Reply

Your email address will not be published.