ਸਾਬਕਾ ਮੇਅਰ ਮੋਹਾਲੀ ਤੋਂ ਲੜਨਗੇ ਆਗਾਮੀ ਵਿਧਾਨ ਸਭਾ ਚੋਣਾਂ

ਜੀਓ ਪੰਜਾਬ
ਚੰਡੀਗੜ੍ਹ, 10 ਸਤੰਬਰ
ਆਜ਼ਾਦ ਗਰੁੱਪ ਦੇ ਪ੍ਰਧਾਨ ਅਤੇ ਸਾਬਕਾ ਮੇਅਰ ਨਗਰ ਨਿਗਮ ਮੋਹਾਲੀ ਨੇ ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਚ ਬੋਲਦਿਆਂ ਕਿਹਾ ਕਿ ਆਉਂਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਮੋਹਾਲੀ ਹਲਕੇ ਤੋਂ ਚੋਣ ਲੜਨਗੇ, ਜਿਸ ਲਈ ਉਹ ਪੂਰੇ ਜ਼ੋਰ ਸ਼ੋਰ ਨਾਲ ਤਿਆਰੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਲਈ ਲੋਕਾਂ ਦੇ ਮਸਲੇ ਹੱਲ ਕਰਨ ਵਾਲਾ ਤੇ ਵਿਕਾਸ ਮੁਖੀ ਚਿਹਰਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੀਆਂ ਪੰਚਾਇਤੀ ਜ਼ਮੀਨਾਂ ਨੂੰ ਕੁੱਝ ਲੋਕ ਵਿੰਗੇ–ਟੇਢੇ ਢੰਗ ਨਾਲ ਹੜੱਪ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਹੜੇ ਸਫ਼ਲ ਨਹੀਂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਇਨ੍ਹਾਂ ਪੰਚਾਇਤੀ ਜ਼ਮੀਨਾਂ ਦਾ ਵੱਡਾ ਰੋਲ ਹੈ ਪਰ ਹੁਣ ਲੋਕ ਚੌਕਸ ਹੋ ਗਏ ਹਨ।
ਕੁਲਵੰਤ ਸਿੰਘ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਦੇ ਖਿ਼ਲਾਫ਼ ਲੜਾਈ ਲੜਨਗੇ ਅਤੇ ਸ਼ਹਿਰ ਦੇ ਵਿਕਾਸ ਲਈ ਪੂਰਾ ਤਾਣ ਲਾ ਦੇਣਗੇ।
ਸ਼ਹਿਰ ਵਿਚ ਆਏ ਪਿੰਡਾਂ ਦੇ ਵਿਕਾਸ ਨਾ ਹੋਣ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਹਰ ਪਿੰਡ ਵਿਚ ਲਾਈਟ, ਪਾਣੀ ਅਤੇ ਸੀਵਰੇਜ਼ ਦੀਆਂ ਬੁਨਿਆਦੀ ਸੁਵਿਧਾਵਾਂ ਉਹਨਾਂ ਦੇ ਕਾਰਜਕਾਲ ਦੌਰਾਨ ਦਿੱਤੀਆਂ ਗਈਆਂ ਸਨ, ਜਿਸ ਕਾਰਨ ਪਿੰਡਾਂ ਦੀ ਨੁਹਾਰ ਬਦਲਣ ਸਦਕਾ ਆਮ ਲੋਕਾਂ ਦੀ ਜ਼ਿੰਦਗੀ ਆਸਾਨ ਹੋਈ ਹੈ।

Leave A Reply

Your email address will not be published.