ਗੁਜਰਾਤ ਦੇ ਮੁੱਖ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੀਓ ਪੰਜਾਬ
ਗਾਂਧੀਨਗਰ, 11 ਸਤੰਬਰ:
ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰੂਪਾਨੀ ਅੱਜ ਆਪਣਾ ਅਸਤੀਫਾ ਸੌਂਪਣ ਲਈ ਗਾਂਧੀਨਗਰ ਸਥਿਤ ਰਾਜ ਭਵਨ ਗਏ।
ਆਪਣਾ ਅਸਤੀਫਾ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੂਪਾਨੀ ਨੇ ਮੁੱਖ ਮੰਤਰੀ ਵਜੋਂ ਸੇਵਾ ਕਰਨ ਦਾ ਮੌਕਾ ਦੇਣ ਲਈ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗਾਰਡ ਬਦਲਣਾ ਭਾਜਪਾ ਵਿੱਚ ਇੱਕ ਕੁਦਰਤੀ ਵਰਤਾਰਾ ਹੈ।

Leave A Reply

Your email address will not be published.