ਗੁਰਦਾਸ ਮਾਨ ਨੂੰ ਪੰਜਾਬੀ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ

ਜੀਓ ਪੰਜਾਬ
ਚੰਡੀਗੜ, 15 ਸਤੰਬਰ
ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬੀ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਅਦਾਲਤ ਵੱਲੋਂ ਗੁਰਦਾਸ ਮਾਨ ਨੂੰ ਇਕ ਹਫਤੇ ਦੇ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਕਿ ਗੁਰਦਾਸ ਮਾਨ ਵੱਲੋਂ ਸਿੱਖ ਗੁਰੂਆਂ ਦੀ ਤੁਲਨਾ ਇਕ ਡੇਰਾ ਮੁੱਖੀ ਨਾਲ ਕੀਤੇ ਜਾਣ ਤੋਂ ਬਾਅਦ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਕੇਸ਼ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਵੱਲੋਂ ਜਲੰਧਰ ਦੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਗੁਰਦਾਸ ਮਾਨ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ।

Leave A Reply

Your email address will not be published.