ਰਣਦੀਪ ਸੁਰਜੇਵਾਲਾ ਦਾ ਬਿਆਨ, ‘2022 ਦੀਆਂ ਚੋਣਾਂ ’ਚ ਸਿੱਧੂ ਤੇ CM ਚੰਨੀ ਹੋਣਗੇ ਪਾਰਟੀ ਦਾ ਚਿਹਰਾ’

15
ਨਵੀਂ ਦਿੱਲੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋ ਉੱਪ ਮੁੱਖ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨਾਲ ਰਾਜ ਭਵਨ ਵਿਚ ਸਹੁੰ ਚੁੱਕੀ। ਇਸ ਮੌਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਬਿਆਨ ਦਿੱਤਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਪਾਰਟੀ ਦਾ ਚਿਹਰਾ ਹੋਣਗੇ।ਉਹਨਾਂ ਕਿਹਾ ਕਿ ਪੰਜਾਬ ਵਿਚ ਦਲਿਤ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਇਤਿਹਾਸ ਰਚ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੀ ਲੜੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਚਰਨਜੀਤ ਚੰਨੀ ਸਾਡੇ ਮੁੱਖ ਮੰਤਰੀ ਹਨ ਅਤੇ ਨਵਜੋਤ ਸਿੱਧੂ ਸਾਡੇ ਪ੍ਰਦੇਸ਼ ਪ੍ਰਧਾਨ ਹਨ। ਚਰਨਜੀਤ ਚੰਨੀ ਬਤੌਰ ਮੁੱਖ ਮੰਤਰੀ ਸਾਡਾ ਚਿਹਰਾ ਹੋਣਗੇ ਪਰ ਸੰਗਠਨ ਦੇ ਪ੍ਰਮੁੱਖ ਵਜੋਂ ਨਵਜੋਤ ਸਿੱਧੂ ਵੀ ਸਾਡਾ ਚਿਹਰਾ ਹੋਣਗੇ। ਉਹਨਾਂ ਨੇ ਅਕਾਲੀ ਦਲ ਅਤੇ ਬਸਪਾ ਨੂੰ ਚੁਣੌਤੀ ਦਿੱਤੀ ਕਿ ਉਹ ਵੀ 2022 ਲਈ ਕਿਸੇ ਦਲਿਤ ਨੂੰ ਅਪਣਾ ਮੁੱਖ ਮੰਤਰੀ ਚਿਹਰਾ ਐਲਾਨਣ।

Leave A Reply

Your email address will not be published.