ਖੇਤ ਮਜ਼ਦੂਰਾਂ ਵੱਲੋਂ ਮਨਪ੍ਰੀਤ ਬਾਦਲ ਦੀ ਕੋਠੀ ਨੇੜੇ ਧਰਨਾ

0

ਜੀਓ ਪੰਜਾਬ

ਚੰਡੀਗੜ, 20 ਸਤੰਬਰ

ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਸਹੁੰ ਚੁੱਕੇ ਜਾਣ ਤੋਂ ਕੁੱਝ ਘੰਟਿਆਂ ਬਾਅਦ ਹੀ ਖੇਤ ਮਜ਼ਦੂਰਾਂ ਨੇ ਅੱਜ ਇੱਥੋਂ ਦੇ ਪਿੰਡ ਬਾਦਲ ਵਿਚ ਵਿੱਤ ਮੰਤਰੀ ਅਤੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਨੇੜੇ ਸੜਕ ’ਤੇ ਧਰਨਾ ਲਗਾ ਦਿੱਤਾ।

ਇਸ ਤੋਂ ਪਹਿਲਾਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਖੇਤ ਮਜ਼ਦੂਰ ਮਰਦ ਤੇ ਔਰਤਾਂ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਤਹਿਤ ਬਿਜਲੀ ਬੋਰਡ ਬਾਦਲ ਦੇ ਐਕਸੀਅਨ ਦਫ਼ਤਰ ਦੇ ਘਿਰਾਓ ਲਈ ਪਹੁੰਚੇ ਪਰ ਉੱਥੇ ਕੋਈ ਜ਼ਿੰਮੇੇਵਾਰ ਅਧਿਕਾਰੀ ਨਾ ਹੋਣ ਕਰ ਕੇ ਰੋਹ ਵਿੱਚ ਆਏ ਮਜ਼ਦੂਰਾਂ ਨੇ ਵਿੱਤ ਮੰਤਰੀ ਦੇ ਘਰ ਵੱਲ ਕੂਚ ਕਰ ਦਿੱਤਾ।

ਮਜ਼ਦੂਰਾਂ ਨੂੰ ਪੁਲੀਸ ਨੇ ਵਿੱਤ ਮੰਤਰੀ ਦੀ ਰਿਹਾਇਸ਼ ਤੋਂ ਕੁਝ ਦੂਰ ਰੋਕ ਲਿਆ ਤਾਂ ਮਜ਼ਦੂਰਾਂ ਨੇ ਸੜਕ ਉੱਤੇ ਹੀ ਧਰਨਾ ਲਗਾ ਦਿੱਤਾ। ਇਸ ਮੌਕੇ ਮਜ਼ਦੂਰਾਂ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰ ਵੀ ਪਹੁੰਚੇ। ਆਗੂਆਂ ਨੇ ਐਲਾਨ ਕੀਤਾ ਕਿ ਬਿਜਲੀ ਮਹਿਕਮੇ ਦੇ ਉੱਚ ਅਧਿਕਾਰੀਆਂ ਵੱਲੋਂ ਜਾਰੀ ਕੀਤੀ ਗਈ ਚਿੱਠੀ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Leave A Reply

Your email address will not be published.