ਲਖਨਊ ਏਅਰਪੋਰਟ ‘ਤੇ ਰਾਹੁਲ ਗਾਂਧੀ ਨੇ ਲਗਾਇਆ ਧਰਨਾ, CM ਚੰਨੀ ਅਤੇ ਭੁਪੇਸ਼ ਬਘੇਲ ਵੀ ਮੌਜੂਦ

0

ਜੀਓ ਪੰਜਾਬ 

ਲਖਨਊ, 6 ਅਕਤੂਬਰ 

ਲਖਨਊ ਏਅਰਪੋਰਟ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਧਰਨੇ ’ਤੇ ਬੈਠੇ ਹਨ। ਜ਼ਿਕਰਯੋਗ ਹੈ ਕਿ ਉਹ ਆਪਣੀ ਕਾਰ ’ਤੇ ਲਖੀਮਪੁਰ ਜਾਣਾ ਚਾਹੁੰਦੇ ਹਨ, ਪਰ ਪੁਲਿਸ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਨੂੰ ਆਪਣੀ ਗੱਡੀ ਵਿਚ ਹੀ ਅੱਗੇ ਲੈ ਕੇ ਜਾਣਗੇ। ਰਾਹੁਲ ਗਾਂਧੀ ਸਮੇਤ, ਮੁੱਖ ਮੰਤਰੀ ਚਰਨਜੀਤ ਚੰਨੀ (CM Charanjit Channi) ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ (CM Bhupesh Baghel) ਵੀ ਧਰਨੇ ਵਿਚ ਸ਼ਾਮਿਲ ਹਨ।

ਰਾਹੁਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੈਨੂੰ ਇਹ ਕਿਵੇਂ ਦੀ ਇਜਾਜ਼ਤ ਦਿੱਤੀ ਗਈ ਹੈ ਕਿ ਪੁਲਿਸ ਹੁਣ ਮੈਨੂੰ ਹਵਾਈ ਅੱਡੇ ਤੋਂ ਬਾਹਰ ਨਹੀਂ ਜਾਣ ਦੇ ਰਹੀ। ਉਨ੍ਹਾਂ ਕਿਹਾ ਕਿ ਇਹ ਸੋਚਦੇ ਹਨ ਅਸੀਂ ਇਨ੍ਹਾਂ ਤੋਂ ਡਰਦੇ ਹਾਂ, ਪਰ ਅਜਿਹਾ ਨਹੀਂ ਹੈ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਹ ਉਨ੍ਹਾਂ ਲੋਕਾਂ ਨੂੰ ਰੋਕ ਰਹੇ ਹਨ, ਜੋ ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਮਿਲਣਾ ਚਾਹੁੰਦੇ ਹਨ।

ਇਸ ਦੌਰਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਜੇਕਰ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਤਾਂ ਪ੍ਰਸ਼ਾਸਨ ਨੂੰ ਡਰ ਕਿਸ ਗੱਲ ਦਾ ਹੈ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਅਸੀਂ ਆਪਣੀ ਕਾਰ ਵਿਚ ਲਖੀਮਪੁਰ ਖੀਰੀ ਜਾਣਾ ਚਾਹੁੰਦੇ ਹਾਂ ਪਰ ਪੁਲਿਸ ਸਾਨੂੰ ਜ਼ਬਰਦਸਤੀ ਆਪਣੀ ਗੱਡੀ ਵਿਚ ਬਿਠਾ ਕੇ ਲਿਜਾਣਾ ਚਾਹੁੰਦੀ ਹੈ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਮੈਨੂੰ ਮੇਰੇ ਕਰਮਚਾਰੀ ਵਾਹਨ ਵਿਚ ਜਾਣ ਦੇਣ। ਇਹ ਲੋਕ ਧੱਕੇਸ਼ਾਹੀ ਕਰ ਰਹੇ ਹਨ।

Leave A Reply

Your email address will not be published.