ਪੋਸਟਰ ‘ਤੇ ਲਿਖਿਆ, ਮੁੱਖ ਮੰਤਰੀ ਨੂੰ ਮਾਰਨ ਵਾਲੇ ਨੂੰ ਦਿੱਤਾ ਜਾਵੇਗਾ ਇੱਕ ਮਿਲੀਅਨ ਡਾਲਰ ਦਾ ਇਨਾਮ

134

ਪੰਜਾਬ ਬਿਊਰੋ

ਚੰਡੀਗੜ,2 ਜਨਵਰੀ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਾਰਨ ਬਦਲੇ  10 ਲੱਖ ਡਾਲਰ ਨਾਮ ਦੇਂਣ ਦੇ ਪੋਸਟਰ ਲੱਗੇ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਜਿਵੇਂ ਹੀ ਇਸ ਦੀ ਸੂਚਨਾ ਮੁਹਾਲੀ ਪੁਲਿਸ ਨੂੰ ਮਿਲੀ ਤਾਂ ਪੁਲਿਸ ਨੇ ਅਗਲੀ ਕਾਰਵਾਈ ਕਰਦੇ ਹੋਏ ਇੱਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ ਜਿਸ ਨੇ ਮੁਹਾਲੀ ਦੇ ਸੈਕਟਰ 66/67 ਦੀਆਂ ਟ੍ਰੈਫਿਕ ਲਾਈਟਾਂ ਨੇੜੇ ਗਾਈਡ ਮੈਪ ਤੇ ਇੱਕ ਪ੍ਰਿੰਟਿਡ ਪੋਸਟਰ ਲਗਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ 10 ਲੱਖ ਡਾਲਰ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ। ਪੋਸਟਰ ‘ਤੇ ਲਿਖਿਆ ਗਿਆ ਸੀ ਕਿ ਮੁੱਖ ਮੰਤਰੀ ਨੂੰ ਮਾਰਨ ਵਾਲੇ ਨੂੰ ਇੱਕ ਮਿਲੀਅਨ ਡਾਲਰ ਦਾ ਇਨਾਮ ਦਿੱਤਾ ਜਾਵੇਗਾ।ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਹਾਲੀ ਦੇ ਫੇਜ਼ 11 ਥਾਣੇ ਵਿੱਚ ਆਈਪੀਸੀ ਦੀ ਧਾਰਾ 504, 506, 120 ਬੀ, 34 ਅਤੇ ਪੰਜਾਬ ਪ੍ਰੋਟੈਕਸ਼ਨ ਆਫ਼ ਡੈਫਸਮੈਂਟ ਆਫ਼ ਪ੍ਰਾਪਰਟੀ ਆਰਡੀਨੈਂਸ ਐਕਟ ਦੀ 3, 4 ਅਤੇ 5 ਤਹਿਤ ਕੇਸ ਦਰਜ ਕਰਕੇ ਆਸ ਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ।

Leave A Reply

Your email address will not be published.