ਬ੍ਰਿਟਿਸ਼ ਸੰਸਦ ਮੈਂਬਰ ਨੇ ਕਿਸਾਨ ਅੰਦੋਲਨ ਦੀ ਹਿਮਾਇਤ ‘ਚ ਲਿਖੀ ਚਿੱਠੀ

151

ਪੰਜਾਬ ਬਿਊਰੋ

ਚੰਡੀਗੜ੍ਹ, 9 ਜਨਵਰੀ

 ਭਾਰਤ ‘ਚ ਚਲ ਰਹੇ ਕਿਸਾਨ ਅੰਦੋਲਨ ਤੇ ਬ੍ਰਿਟੇਨ ਵਿਚ ਵੀ ਰਾਜਨੀਤੀ ਹੋਣ ਲੱਗ ਪਈ ਹੈ। ਇਸ ਵਿਚਕਾਰ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦੀ ਹਿਮਾਇਤ ‘ਚ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਇੱਕ ਚਿੱਠੀ ਲਿੱਖੀ ਹੈ।

ਬੋਰਿਸ ਜੌਨਸਨ ਨੂੰ ਅਪੀਲ ਕਰਦੇ ਹੋਏ ਢੇਸੀ ਨੇ ਇਹ ਵੀ ਕਿਹਾ ਹੈ ਕਿ ਜੌਨਸਨ ਇਸ ਮੁੱਦੇ ਤੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲ ਕਰਨ। ਤਨਮਨਜੀਤ ਢੇਸੀ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਸਬੰਧੀ 100 ਦੇ ਕਰੀਬ ਐਮਪੀਜ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਲਿੱਖ ਚੁੱਕੇ ਹਨ।

ਉਨ੍ਹਾਂ ਨੇ ਕਿਸਾਨਾਂ ਤੇ ਦਿੱਲੀ ਕੂਚ ਦੌਰਾਨ ਵਰਤੇ ਗਏ ਬਲ ਦੀ ਵੀ ਅਲੋਚਨ ਕੀਤੀ। ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਢੇਸੀ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। ਇਸ ਤੋਂ ਬਾਅਦ ਚਿੱਠੀ ਵਿਚ ਤਨਮਨਜੀਤ ਸਿੰਘ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਅਪੀਲ ਕੀਤੀ ਕਿ ਜਦੋਂ ਉਹ ਭਾਰਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ,

ਤਾਂ ਕਿਸਾਨਾਂ ਦਾ ਮੁੱਦਾ ਜ਼ਰੂਰ ਉਠਾਇਆ ਜਾਣਾ ਚਾਹੀਦਾ ਹੈ ਅਤੇ ਉਮੀਦ ਹੈ ਕਿ ਭਾਰਤ ਵਿਚ ਮੌਜੂਦਾ ਰੁਕਾਵਟ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ। 

Leave A Reply

Your email address will not be published.