ਕਿਸਾਨਾਂ ਤੇ ਸਰਕਾਰ ਵਿਚਕਾਰ 11ਵੇਂ ਗੇੜ੍ਹ ਦੀ ਮੀਟਿੰਗ ਖਤਮ, ਨਹੀਂ ਬਣ ਸਕੀ ਕੋਈ ਗੱਲ

ਪੰਜਾਬ ਬਿਊਰੋ

ਨਵੀਂ ਦਿੱਲੀ, 22 ਜਨਵਰੀ

ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਈ 11ਵੇਂ ਗੇੜ ਦੀ ਮੀਟਿੰਗ ਖਤਮ ਹੋ ਗਈ। ਇਸ ਮੀਟਿੰਗ ਵਿੱਚ ਵੀ ਕੋਈ ਨਤੀਜਾ ਨਹੀਂ ਨਿਕਲ ਸਕਿਆ। ਕਿਸਾਨ ਜਥੇਬੰਦੀਆਂ ਨੇ ਤਿੰਨੋਂ ਕਾਨੂੰਨ ਨੂੰ ਰੱਦ ਕਰਾਉਣ ਦੀ ਮੰਗ ਉੱਤੇ ਕਾਇਮ ਰਹੀਆਂ। ਦੂਜੇ ਪਾਸੇ ਸਰਕਾਰ ਨੇ ਕਿਸਾਨ ਆਗੂਆਂ ਨੂੰ ਸਾਫ ਤੌਰ ਉੱਤੇ ਕਹਿ ਦਿੱਤਾ ਕਿ ਉਹ ਸਾਰੇ ਸੰਭਾਵੀ ਬਦਲ ਦੇ ਚੁੱਕੇ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਤੇ ਸਾਂਝੀ ਸੰਸਦੀ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ’ਤੇ ਮੁੜ ਵਿਚਾਰ ਕਰਨ। ਅਗਲੀ ਮੀਟਿੰਗ ਦੇ ਲਈ ਕੋਈ ਤਰੀਕ ਤੈਅ ਨਹੀਂ ਕੀਤੀ ਗਈ।

Leave A Reply

Your email address will not be published.