‘ਆਪ’ ਵੱਲੋਂ ਸਥਾਨਕ ਸਰਕਾਰਾਂ ਚੋਣਾਂ ਲਈ 14 ਸਥਾਨਾ ‘ਤੇ 107 ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ

ਪੰਜਾਬ ਬਿਊਰੋ

ਚੰਡੀਗੜ੍ਹ, 22 ਜਨਵਰੀ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣ ਸਬੰਧੀ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਵੱਖ-ਵੱਖ 14 ਥਾਵਾਂ ਤੋਂ 107 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਭੁੱਚੋ ਮੰਡੀ, ਗੋਨਿਆਣਾ, ਆਰਨੀਵਾਲਾ ਸੇਖਸੁਭਾਨ, ਧੂਰੀ, ਨਥਾਣਾ, ਆਨੰਦਪੁਰ ਸਾਹਿਬ, ਸਾਹਨੇਵਾਲ, ਕੀਰਤਪੁਰ ਸਾਹਿਬ, ਬੰਗਾ, ਗੜ੍ਹਸ਼ੰਕਰ, ਗੜ੍ਹਦੀਵਾਲ, ਟਾਂਡਾ, ਲਹਿਰਾਗਾਗਾ ਅਤੇ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਐਲਾਨ ਕੀਤਾ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਰਿਵਾਇਤੀ ਪਾਰਟੀ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਸਥਾਨਕ ਸਰਕਾਰਾਂ ਦੀਆਂ ਕੁਰਸੀਆਂ ਉੱਤੇ ਬਿਰਾਜਮਾਨ ਰਹੀਆਂ ਹਨ। ਅਕਾਲੀਆਂ, ਕਾਂਗਰਸੀਆਂ ਅਤੇ ਭਾਜਪਾ ਦੇ ਸੱਭਿਆਚਾਰ ਮੁਤਾਬਕ ਚੋਣਾਂ ਜਿੱਤਣ ਤੋਂ ਬਾਅਦ ਲੋਕਾਂ ਨੂੰ ਭੁੱਲ ਜਾਂਦੇ ਹਨ। ਲੋਕਾਂ ਨੂੰ ਛੋਟੇ ਛੋਟੇ ਕੰਮਾਂ ਦੇ ਲਈ ਦਫ਼ਤਰਾਂ ਦੇ ਚੱਕਰ ਕੱਢਣੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀ ਸੇਵਾਂ ਕਰਨ ਵਾਲੇ, ਇਮਾਨਦਾਰ, ਪੜ੍ਹੇ ਲਿਖੇ ਅਤੇ ਸੂਝਵਾਨ ਨੂੰ ਉਮੀਦਵਾਰ ਬਣਾਇਆ ਹੈ।

Leave A Reply

Your email address will not be published.