ਅਜ਼ਾਦ ਗਰੁੱਪ ਨੂੰ ਝਟਕਾ : ਅਕਾਲੀ ਦਲ ਦੇ 2 ਵਿੰਗਾਂ ਦੇ ਪ੍ਰਧਾਨਾਂ ਨੇ ਕੀਤੀ ਘਰ ਵਾਪਸੀ

101

ਪੰਜਾਬ ਬਿਊਰੋ

ਚੰਡੀਗੜ੍ਹ, 23 ਜਨਵਰੀ

ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਅਤੇ ਸਾਬਕਾ ਅਕਾਲੀ ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਲਈ। ਅੱਜ ਤੜਕਸਾਰ ਪ੍ਰੋ. ਪ੍ਰੇਮ ਸਿੰਘ  ਚੰਦੂਮਾਜਰਾ, ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਗ੍ਰਹਿ ਫੇਜ਼-2 ਵਿਖੇ ਪੁੱਜ ਕੇ ਉਨ੍ਹਾਂ ਪ੍ਰੋ. ਚੰਦੂਮਾਜਰਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ਉੱਤੇ ਹੀ ਚੋਣ ਲੜਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਬੀਬੀ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਵਿੰਗ ਪਹਿਲਾਂ ਹੀ ਅਜਾਦ ਗਰੁੱਪ ਨੂੰ ਛੱਡ ਕੇ ਅਕਾਲੀ ਵਿਚ ਵਿਚ ਆ ਚੁੱਕੇ ਹਨ।

ਇਸ ਮੌਕੇ ਪਾਰਟੀ ਦੇ ਜ਼ਿਲਾ ਸਹਾਇਕ ਅਬਜ਼ਰਵਰ ਤੇ ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਤੇ ਬੁਲਾਰਾ ਨੇ ਕਿਹਾ ਕਿ ਉਪਰੋਕਤ 2 ਜ਼ਿਲਾ ਵਿੰਗਾਂ ਦੇ ਪ੍ਰਧਾਨਾਂ ਦਾ ਅਜ਼ਾਦ ਗਰੁੱਪ ਵਿਚੋਂ ਵਾਪਸ ਆਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਆਜ਼ਾਦ ਗਰੁੱਪ ਦੇ ਹੋਰ  ਉਮੀਦਵਾਰ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜ਼ਾਦ ਗਰੁੱਪ ਵਿਚ ਹੁਣ ਤੱਕ ਜਿੰਨੇ ਵੀ ਉਮੀਦਵਾਰ ਗਏ ਹਨ, ਉਨ੍ਹਾਂ ਵਿਚ ਬਹੁਤ ਸਾਰੇ ਅਕਾਲੀ ਦਲ ਵਿਚੋਂ ਬਾਗੀ ਹੋ ਕੇ ਗਏ ਹਨ। ਉਮੀਦ ਹੈ ਕਿ ਉਨ੍ਹਾਂ ਵਿਚੋਂ ਬਹੁਤਿਆਂ ਦੀ ਛੇਤੀ ਹੀ ਘਰ ਵਾਪਸੀ ਹੋ ਜਾਵੇਗੀ, ਕਿਉਂਕਿ ਝੂਠ ਦੇ ਪੈਰ ਨਹੀਂ ਹੁੰਦੇ, ਉਨ੍ਹਾਂ ਨੂੰ ਗੁੰਮਰਾਹ ਕਰਕੇ ਅਜ਼ਾਦ ਗਰੁੱਪ ਵਿਚ ਸ਼ਾਮਿਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਪੁਰਾਣੀ ਪਾਰਟੀ ਹੈ, ਜਿਸ ਦੀ ਹੋਂਦ ਹਮੇਸ਼ਾ ਬਰਕਰਾਰ ਰਹੇਗੀ। ਆਜਾਦ ਗਰੁੱਪ ਵਾਲੇ ਤਾਂ ਖੂਹ ਦੇ ਡੱਡੂ ਵਾਂਗ ਹੁੰਦੇ ਹਨ ਜੋ ਕੇਵਲ ਬਰਸਾਤਾਂ ਵਿਚ ਹੀ ਬਾਹਰ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ਉੱਧਰ ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੋਹਾਲੀ ਦੇ ਲੋਕ ਹੁਣ ਭਾਲੀਭਾਂਤ ਜਾਣ ਚੁੱਕੇ ਹਨ ਕਿ ਉਸ ਕੋਲ ਫੋਕੋ ਵਾਅਦਿਆਂ ਤੋਂ ਸਿਵਾ ਹੋ ਕੁਝ ਨਹੀਂ ਮਿਲ ਸਕਦਾ। ਅਕਾਲੀਆਂ ਵਲੋਂ ਸ਼ਹਿਰ ਦੇ ਕਰਵਾਏ ਵਿਕਾਸ ਕਾਰਜਾਂ ਨੂੰ ਵੀ ਕਾਂਗਰਸੀ ਆਪਣੇ ਵਲੋ ਕਰਵਾਏ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਪਰ ਅੱਜ ਦਾ ਪੜਿਆ-ਲਿਖਿਆ ਨੌਜਵਾਨ ਵਰਗ  ਚੰਗੀ ਤਰ੍ਹਾਂ ਸਮਝ ਚੁੱਕਾ ਹੈ ਕਿ ਕੋਣ ਕਿੰਨੇ ਪਾਣੀ ਵਿਚ ਹੈ।

ਬਰਾੜ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਮੈਨੀਫੈਸਟੋ ਵਿਚ ਮੋਹਾਲੀ ਦੇ ਵਿਕਾਸ ਸਬੰਧੀ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸਿਹਤ ਮੰਤਰੀ ਬਣੇ ਬਲਬੀਰ ਸਿੱਧੂ ਨੇ  ਹਮੇਸ਼ਾ ਸ਼ਹਿਰ ਦੇ ਵਿਕਾਸ ਨੂੰ ਅੱਖੋ-ਪਰੋਖਾ ਕਰ ਕੇ ਮੋਹਾਲੀ ਨੂੰ ਵਿਨਾਸ਼ ਵੱਲ ਧਕੇਲਿਆ ਹੈ  ਅਤੇ ਬਲਬੀਰ ਸਿੱਧੂ ਨੇ ਸਿਰਫ ਆਪਣੇ ਪਰਿਵਾਰਵਾਦ ਨੂੰ ਉਤਸ਼ਾਹਿਤ ਕੀਤਾ ਹੈ, ਜਿਸ ਦੀ ਉਦਾਹਰਣ ਉਨਾਂ ਦੇ ਸਕੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਹਨ, ਜਿਨਾਂ ਨੂੰ ਮੇਅਰ ਦੇ ਉਮੀਦਵਾਰ ਵਜੋ ਅੱਗੇ  ਲਿਆਉਣ ਲਈ ਵਾਰਡ ਨੰਬਰ 10 ਤੋਂ ਕਾਰਪੋਰੇਸ਼ਨ ਚੋਣਾ ਵਿਚ ਖੜਾ ਕਰ ਦਿੱਤਾ ਹੈ ਤਾਂ ਜੋ ਇਹ ਦੋਵੇਂ ਭਰਾ ਰਲ ਕਿ ਸ਼ਹਿਰ ਨੂੰ ਲੁੱਟ ਸਕਣ, ਪਰ ਹੁਣ ਮੋਹਾਲੀ ਦੇ ਲੋਕ ਬਲਬੀਰ ਸਿੱਧ ਦੀਆਂ ਇਨਾਂ ਲੂਬੜ ਚਾਲਾਂ ਨੂੰ ਭਲੀਭਾਂਤੀ ਜਾਣ ਚੁੱਕੇ ਹਨ।

2 Comments
  1. Evelyn book says

    stormlight archive book dmpbook.com 2 epub

  2. Liam webscraping says

    web scraping jobs – You can web scraping everything that is available on the site publicly.

Leave A Reply

Your email address will not be published.