ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਸਬੰਧੀ ਹੁਣ ਤਕ 22 ਐਫਆਈਆਰ ਦਰਜ

ਪੰਜਾਬ ਬਿਊਰੋ

ਨਵੀਂ ਦਿੱਲੀ, 27 ਜਨਵਰੀ

ਬੀਤੇ ਦਿਨ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਸਬੰਧੀ ਹੁਣ ਤਕ 22 ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਐਫਆਈਆਰ ਈਸਟਰਨ ਰੇਂਜ ‘ਚ ਦਰਜ ਕੀਤੀ ਗਈ ਹੈ। ਨਜਫਗੜ੍ਹ, ਹਰੀਦਾਸ ਨਗਰ, ਉੱਤਮ ਨਗਰ ‘ਚ ਇਕ-ਇਕ ਐਫਆਈਆਰ ਰਾਤ ਹੋ ਚੁੱਕੀ ਸੀ। ਹੁਣ ਤਕ ਦੀ ਜਾਣਕਾਰੀ ਮੁਤਾਬਕ ਵੱਖ ਵੱਖ ਜ਼ਿਲ੍ਹਿਆਂ ‘ਚ ਕੁੱਲ 22 ਐਫਆਈਆਰ ਕੱਲ੍ਹ ਦੀ ਹਿੰਸਾ ਨੂੰ ਲੈਕੇ ਦਰਜ ਹੋਈਆਂ ਹਨ।

ਟ੍ਰੈਕਟਰ ਪਰੇਡ ‘ਚ ਹਿੰਸਾ ਮਗਰੋਂ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦਾ ਐਂਟਰੀ ਗੇਟ ਬੰਦ ਕਰ ਦਿੱਤਾ ਗਿਆ। ਇੱਥੋਂ ਯਾਤਰੀਆਂ ਦੇ ਬਾਹਰ ਨਿੱਕਲਣ ਦੀ ਸੁਵਿਧਾ ਹੈ ਪਰ ਅੰਦਰ ਦਾਖਲ ਨਹੀਂ ਹੋ ਸਕਦੇ। ਹਾਲਾਂਕਿ ਬਾਕੀ ਸਾਰੇ ਮੈਟਰੋ ਸਟੇਸ਼ਨ ਖੁੱਲ੍ਹੇ ਹਨ।

26 ਜਨਵਰੀ ਟ੍ਰੈਕਟਰ ਪਰੇਡ ‘ਚ ਹਿੰਸਾ ਤੋਂ ਬਾਅਦ ਦਿੱਲੀ ਛਾਉਣੀ ਬਣ ਗਈ ਹੈ। ਪੁਲਿਸ ਦੇ ਨਾਲ ਸੀਆਰਪੀਐਫ ਦੀਆਂ 15 ਕੰਪਨੀਆਂ ਤਾਇਨਾਤ ਹਨ। ਦੇਰ ਰਾਤ ਅੰਦੋਲਨਕਾਰੀਆਂ ਤੋਂ ਲਾਲ ਕਿਲ੍ਹਾ ਖਾਲੀ ਕਰਵਾ ਲਿਆ ਗਿਆ। ਇਸ ਦੌਰਾਨ 83 ਪੁਲਿਸ ਕਰਮੀ ਜ਼ਖ਼ਮੀ ਹੋਏ ਹਨ। ਟ੍ਰੈਕਟਰ ਪਲਟਣ ਨਾਲ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋਈ ਹੈ। ਹੁਣ ਤਕ 22 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

Leave A Reply

Your email address will not be published.