ਪੰਧੇਰ, ਪੰਨੂੰ, ਦੀਪ ਸਿੱਧੂ ਪੰਜਾਬ ਦੇ ਗੱਦਾਰ ਐਲਾਨੇ

ਤਿੰਨਾਂ ਦੇ ਬਾਈਕਾਟ ਦਾ ਸੱਦਾ

ਰਾਜੀਵ ਮਠਾੜੂ
ਨਵੀਂ ਦਿੱਲੀ, 27 ਜਨਵਰੀ

ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਰਾਜਧਾਨੀ ‘ਚ ਪਿਛਲੇ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਚਲਾਏ ਜਾ ਰਹੇ ਅੰਦੋਲਨ ਦੌਰਾਨ ਅੱਜ ਕਿਸਾਨ ਮੋਰਚੇ ਦੀ ਸਟੇਜ ਤੋਂ ਫ਼ਿਲਮ ਅਦਾਕਾਰ ਦੀਪ ਸਿੱਧੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਦੋ ਆਗੂਆਂ ਸਤਨਾਮ ਸਿੰਘ ਪੰਨੂੰ ਅਤੇ ਸਰਵਨ ਸਿੰਘ ਪੰਧੇਰ ਨੂੰ ਪੰਜਾਬ ਦੇ ਗੱਦਾੲ ਐਲਾਨਦਿਆਂ ਤਿੰਨਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ।
ਨਵੀਂ ਦਿੱਲੀ ‘ਚ ਬੁੱਧਵਾਰ ਨੂੰ ਲਾਲ ਕਿਲੇ ‘ਤੇ ਝੰਡਾ ਚੜ੍ਹਾਉਣ ਅਤੇ ਹਿੰਸਾ ਦੀਆ ਘਟਨਾਵਾਂ ਦੀ ਸਮੀਖਿਆ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਅੱਜ ਮੀਟਿੰਗ ਕਰਕੇ ਸਾਰੀ ਸਥਿਤੀ ਦੀ ਸਮੀਖਿਆ ਕੀਤੀ।
ਸਿੰਘੂ ਬਾਰਡਰ ‘ਤੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ ਅਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਦਾ ਸਭ ਤੋਂ ਵੱਡਾ ਗੱਦਾਰ ਕਰਾਰ ਦਿੰਦਿਆਂ ਇਨ੍ਹਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਰਾਜੇਵਾਲ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਤੋਂ ਇੱਕ ਦਿਨ ਬਾਅਦ “ਕਿਸਾਨਾਂ ਦੇ ਅੰਦੋਲਨ ਵਿਚੋਂ ਗੰਦਗੀ ਕੱਢਣ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਵਿੱਚ ਇਨ੍ਹਾਂ ਤਿੰਨਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕਿਸਾਨ ਨੇਤਾ ਨੇ ਲਾਲ ਕਿਲ੍ਹੇ ਤੱਕ ਕੁਝ ਗਰੁੱਪਾਂ ਦੇ ਮਾਰਚ ਨੂੰ ਸੌਖਿਆਂ ਲਾਂਘਾ ਦੇਣ ਦੇ ਮਾਮਲੇ ਨੂੰ ਵੀ ਗੰਭੀਰ ਦਸਦਿਆਂ ਦਿੱਲੀ ਪੁਲੀਸ ਦੀ ਭੂਮਿਕਾ ‘ਤੇ ਵੀ ਸੁਆਲ ਉਠਾਇਆ ਹੈ। ਕਿਸਾਨ ਜਥੇਬੰਦੀਆਂ ਨੇ ਸਾਰੇ ਘਟਨਾਕ੍ਰਮ ਲਈ ਉਕਤ ਤਿੰਨਾਂ ਨੂੰ ਦੋਸ਼ੀ ਗਰਦਾਨਿਆਂ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਫ਼ੇਲ੍ਹ ਕਰਨ ਲਈ ਸਰਕਾਰ ਵੱਲੋਂ ਚੱਲੀਆਂ ਜਾ ਰਹੀਆਂ ਚਾਲਾਂ ਦਾ ਸ਼ਾਂਤਮਈ ਰਹਿ ਕੇ ਜਵਾਬ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਅਹਿੰਸਕ ਹੈ ਤੇ ਹਰ ਹਾਲ ‘ਚ ਸ਼ਾਂਤਮਈ ਰਹੇਗਾ।

Leave A Reply

Your email address will not be published.