ਕਿਸਾਨਾਂ ਦੇ ਸਮਰਥਨ ਦੇ ਨਾਂ ‘ਤੇ ਖਾਲਿਸਤਾਨ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ

ਵਾਸ਼ਿੰਗਟਨ, 27 ਜਨਵਰੀ

ਦੇਸ਼ ‘ਚ ਖੇਤੀ ਕਾਨੂੰਨਾਂ ‘ਤੇ ਚੱਲ ਰਹੇ ਵਿਰੋਧ ਨੇ ਹੁਣ ਵੱਖਵਾਦੀ ਤਾਕਤਾਂ ਨੂੰ ਭਾਰਤ ਖ਼ਿਲਾਫ਼ ਸਾਜਿਸ਼ ਰਚਣ ਦਾ ਮੌਕਾ ਦੇ ਦਿੱਤਾ ਹੈ। 26 ਜਨਵਰੀ ਯਾਨੀ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਦੇ ਸਮਰਥਨ ਦੇ ਨਾਂ ‘ਤੇ ਅਮਰੀਕਾ ‘ਚ ਭਾਰਤੀ ਦੂਤਘਰ ਦੇ ਬਾਹਰ ਖਾਲਿਸਤਾਨ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ 15 ਅਗਸਤ ਨੂੰ ਦੂਤਾਵਾਸ ਦੇ ਬਾਹਰ ਵੱਡੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ। ਖਾਲਿਸਤਾਨੀ ਸਮਰਥਕ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਦੂਤਘਰ ਦੇ ਸਾਹਮਣੇ ਖਾਲਿਸਤਾਨੀ ਝੰਡੇ ਲਹਿਰਾਏ ਤੇ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

 ਇਸ ਦੌਰਾਨ ਉੱਥੇ ਮੌਜੂਦ ਭੀੜ ਭਾਰਤ ਵਿਰੋਧੀ ਨਾਅਰੇ ਵੀ ਲਾਏ। ਇਕ ਮਹੀਨੇ ਪਹਿਲਾਂ ਵਾਸ਼ਿੰਗਟਨ ਡੀਸੀ ‘ਚ ਭਾਰਤੀ ਦੂਤਘਰ ਕੋਲ ਖਾਲਿਸਤਾਨੀ ਸਮਰਥਕਾਂ ਨੇ ਮਹਾਤਮਾ ਗਾਂਧੀ ਦੀ ਪ੍ਰਤੀਮਾ ਨੂੰ ਖਾਲਿਸਤਾਨ ਦੇ ਝੰਡੇ ਨਾਲ ਢੱਕ ਦਿੱਤਾ ਸੀ।

ਇਸ ਲਈ ਇਸ ਵਾਰ ਗਾਂਧੀ ਪ੍ਰਤੀਮਾ ਦੇ ਚਾਰੋਂ ਪਾਸੇ ਸੁਰੱਖਿਆ ਵਧਾ ਦਿੱਤੀ ਗਈ ਸੀ।

Leave A Reply

Your email address will not be published.