ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਵਿਧਾਇਕ ਨੇ ਦਿੱਤਾ ਅਸਤੀਫ਼ਾ, ਸਵੀਕਾਰ

ਪੰਜਾਬ ਬਿਊਰੋ

ਚੰਡੀਗੜ੍ਹ, 27 ਜਨਵਰੀ

ਹਰਿਆਣਾ ‘ਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੈ ਚੌਟਾਲਾ ਨੇ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅਸਤੀਫ਼ਾ ਦੇ ਦਿੱਤਾ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਲੋਂ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਅਭੈ ਚੌਟਾਲਾ ਏਲਨਾਬਾਦ ਤੋਂ ਵਿਧਾਇਕ ਸਨ।

ਜਾਣਕਾਰੀ ਅਨੁਸਾਰ ਸਪੀਕਰ ਨੇ ਅਸਤੀਫਾ ਸਵੀਕਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਭੈ ਚੌਟਾਲਾ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸਮਰਥਨ ਕਰਦਿਆਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਐਲਾਨ ਕਾਫੀ ਦਿਨ ਪਹਿਲਾਂ ਕਰ ਦਿੱਤਾ ਸੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।

ਇਸ ਦੇ ਨਾਲ ਹੀ ਪੰਚਕੂਲਾ ਵਿੱਚ ਹੋਣ ਵਾਲੀ ਇਨੈਲੋ ਦੀ ਸੂਬਾ ਕਾਰਜਕਾਰੀ ਮੀਟਿੰਗ ਵਿੱਚ ਵੀ ਅਗਲੇ ਅੰਦੋਲਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜਿਥੇ ਸਰਗਰਮ ਵਰਕਰਾਂ ਨੂੰ ਅਹੁਦੇ ਸੌਂਪੇ ਜਾਣਗੇ, ਉਥੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਅਗਲੇਰੇ ਅੰਦੋਲਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਅਭੈ ਚੌਟਾਲਾ ਖ਼ੁਦ ਪਿਛਲੇ ਕਈ ਦਿਨਾਂ ਤੋਂ ਮੈਦਾਨ ਵਿਚ ਹਨ ਅਤੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਈ ਜ਼ਿਲ੍ਹਿਆਂ ਵਿੱਚ ਵੱਖ-ਵੱਖ ਵਿਧਾਇਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।

Leave A Reply

Your email address will not be published.