ਸਿੰਘੂ ਬਾਰਡਰ ‘ਤੇ ਸਥਿਤੀ ਬਣੀ ਤਣਾਅਪੂਰਣ

ਪੰਜਾਬ ਬਿਊਰੋ

ਨਵੀਂ ਦਿੱਲੀ, 28 ਜਨਵਰੀ

26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਹੋਈ ਹਿੰਸਾ ਤੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਏ ਜਾਣ ਤੋਂ ਨਰਾਜ਼ ਕੁਝ ਲੋਕਾਂ ਨੇ ਸਿੰਘੂ ਬਾਰਡਰ ‘ਤੇ ਹੰਗਾਮਾ ਕੀਤਾ ਤੇ ਸਿੰਘੂ ਬਾਰਡਰ ਨੂੰ ਖਾਲੀ ਕਰਨ ਲਈ ਨਾਅਰੇਬਾਜ਼ੀ ਕੀਤੀ। ਭੜਕੇ ਲੋਕਾਂ ਦੀ ਨਾਅਰੇਬਾਜ਼ੀ ਕਾਰਨ ਸਿੰਘੂ ਬਾਰਡਰ ‘ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। 

ਦਿੱਲੀ ਹਰਿਆਣਾ ਸਰਹੱਦ ‘ਤੇ ਸਿੰਘੁ ਬਾਰਡਰ ਉੱਤੇ ਪੁਲਿਸ ਦੀ ਭਾਰੀ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ ਹੈ। ਪੁਲਿਸ ਨੇ ਬੈਰੀਕੇਡ ਲਾ ਕੇ ਸੜਕ ਦਾ ਇੱਕ ਹਿੱਸਾ ਵੀ ਰੋਕ ਲਿਆ ਹੈ ਤਾਂ ਜੋ ਪ੍ਰਦਰਸ਼ਨਕਾਰੀ ਦੂੱਜੇ ਪਾਸੇ ਨਾ ਜਾ ਸਕਣ, ਉਥੇ ਹੀ ਇਸਦਾ ਪ੍ਰਦਰਸ਼ਨਕਾਰੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਲਾਲ ਕਿਲ੍ਹੇ ਤੇ ਹੋਈ ਹਿੰਸਾ ਤੋਂ ਬਾਅਦ ਪੁਲਿਸ ਵੱਲੋਂ ਬਾਰਡਰ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੰਘੁ ਬਾਰਡਰ ਤੇ ਸਥਾਨਕ ਲੋਕਾਂ ਵੱਲੋਂ ਸੜਕ ਖ਼ਾਲੀ ਕਰਵਾਉਣ ਲਈ ਪ੍ਰਦਰਸ਼ਨ ਵੀ ਕੀਤਾ ਗਿਆ। ਸਿੰਘੁ ਬਾਰਡਰ ਤੇ ਸਥਾਨਕ ਲੋਕਾਂ ਵੱਲੋਂ ਸੜਕ ਖ਼ਾਲੀ ਕਰਵਾਉਣ ਲਈ ਪ੍ਰਦਰਸ਼ਨ ਵੀ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਦੇਸ਼ ਦੇ ਤਿਰੰਗੇ ਦਾ ਅਪਮਾਨ ਨਹੀਂ ਸਿਹਾ ਜਾਵੇਗਾ। ਸਥਿਤੀ ਤਣਾਅਪੂਰਣ ਬਣੀ ਹੋਈ ਹੈ।

Leave A Reply

Your email address will not be published.