ਭਾਜਪਾ ਨੂੰ ਵੱਡਾ ਝੱਟਕਾ ਸਾਬਕਾ ਪ੍ਰੈਸ ਸਕੱਤਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਪੰਜਾਬ ਬਿਊਰੋ

ਚੰਡੀਗੜ੍ਹ, 29 ਜਨਵਰੀ

ਹਲਕਾ ਅਮਲੋਹ ਦੇ ਸ਼ਹਿਰ ਮੰਡੀਗੌਬਿੰਦਗੜ ਵਿੱਚ ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ ਤੇ ਸੀਨੀਅਰ ਯੂਥ ਆਗੂ ਅਜੇ ਕੁਮਾਰ ਨਿਊਆ ਦੀ ਪ੍ਰੇਰਨਾ ਸਦਕਾ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਭਾਜਪਾ ਦੇ ਸਾਬਕਾ ਪ੍ਰੈਸ ਸਕੱਤਰ ਬਾਲਾਬਖਸ ਗੁਪਤਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਜਿਹਨਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ ਨੇਂ ਕਿਹਾ ਕਿ ਅੱਜ ਮੋਦੀ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਖ਼ਿਲਾਫ਼ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਲੈਕੇ  ਵੱਡੀ ਪੱਧਰ ਤੇ ਭਾਜਪਾ ਦੇ ਆਗੂ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਜਿਹਨਾਂ ਦਾ ਪਾਰਟੀ ਵਿੱਚ ਆਉਂਣ ਤੇ ਜਿਥੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਉੱਥੇ ਸ਼ਾਮਿਲ ਹੋਣ ਵਾਲ਼ੇ ਆਗੂਆਂ ਨੂੰ ਸ੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਣ-ਸਤਿਕਾਰ ਵੀ ਦਿੱਤਾ ਜਾ ਰਿਹਾ ਹੈ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਭਾਜਪਾ ਦੇ ਸੀਨੀਅਰ ਆਗੂ ਵੀ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈਕੇ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੀ ਤਾਨਾਸ਼ਾਹੀ ਨੂੰ ਲੈਕੇ ਅੱਜ ਹਰ ਪੰਜਾਬੀ ਹੀ ਨਹੀ ਸਗੋਂ ਦੇਸ ਦਾ ਕਿਸਾਨ ਪਿਛਲੇ ਲੰਮੇਂ ਸਮੇ ਤੋ ਦਿੱਲੀ ਕਾਲ਼ੇ ਕਾਨੂੰਨਾਂ ਨੂੰ ਲੈਕੇ ਧਰਨੇ ਦੇ ਰਿਹਾ ਹੈ ।ਜਿਸ ਵਿੱਚ 125 ਦੇ ਕਰੀਬ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਟੱਸ ਤੋਂ ਮੱਸ ਨਹੀ ਹੋ ਰਹੀ। ਰਾਜੂ ਖੰਨਾ ਨੇ ਸਮੁੱਚੇ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਦਾ ਸਾਥ ਦੇਣ ਜੋ ਦਿੱਲੀ ਵਿਖੇ ਕਾਲ਼ੇ ਕਾਨੂੰਨਾਂ ਨੂੰ ਲੈਕੇ ਮੋਦੀ ਸਰਕਾਰ ਖ਼ਿਲਾਫ਼ ਲੜਾਈ ਲੜ ਰਹੇ ਹਨ।

ਇਸ ਮੌਕੇ ਤੇ ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਹਰਮਿੰਦਰ ਸਿੰਘ ਕੁੰਭੜਾ,ਰਣਧੀਰ ਸਿੰਘ ਪੱਪੀ, ਹਰਚੰਦ ਸਿੰਘ ਚਤੁਰਪੁਰਾ,ਸਾਹਿਲ ਗੋਇਲ ਕਾਕੂ, ਯੂਥ ਆਗੂ ਅਮਨ ਸਿੰਘ ਲਾਡਪੁਰ, ਗੁਰਪ੍ਰੀਤ ਸਿੰਘ ਨੋਨੀ, ਜਗਜੀਤ ਸਿੰਘ ਰੋਮੀ,ਵਿਪਨ ਕੁਮਾਰ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਤੋ ਇਲਾਵਾ ਆਗੂ ਹਾਜ਼ਰ ਸਨ।

Leave A Reply

Your email address will not be published.