14 ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾ ਬੰਦ

ਪੰਜਾਬ ਬਿਊਰੋ

ਚੰਡੀਗੜ, 29 ਜਨਵਰੀ

ਚੰਡੀਗੜ੍ਹ: ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਸਰਕਾਰ ਨੇ ਸੂਬੇ ਦੇ ਕਰੀਬ 14 ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ। ਇਹਨਾਂ ਜ਼ਿਲ੍ਹਿਆਂ ਵਿਚ ਅੰਬਾਲਾ, ਯਮੁਨਾਨਗਰ, ਕੁਰਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ, ਰਿਵਾੜੀ ਤੇ ਸਿਰਸਾ ਆਦਿ ਜ਼ਿਲ੍ਹੇ ਸ਼ਾਮਲ ਹਨ। ਇਹਨਾਂ ਜ਼ਿਲ੍ਹਿਆਂ ਵਿਚ ਵਾਇਸ ਕਾਲ ਨੂੰ ਛੱਡ ਕੇ ਇੰਟਰਨੈੱਟ ਸੇਵਾਵਾਂ 30 ਜਨਵਰੀ ਤੱਕ ਬੰਦ ਰਹਿਣਗੀਆਂ। ਦੱਸ ਦਈਏ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਪਹਿਲਾਂ ਤੋਂ ਹੀ ਇੰਟਰਨੈੱਟ ਸੇਵਾਵਾਂ ਬੰਦ ਹਨ।

Leave A Reply

Your email address will not be published.